ਸੇਹਤ ਵਿਭਾਗ ਆਪਣੀ ਡਿਊਟੀ ਦੋਰਾਨ ਵੱਖ ਵੱਖ ਥਾਵਾਂ ਤੇ ਛਾਪੇ ਮਾਰ ਕੇ ਚਰਚਾ ਵਿੱਚ ਰਹਿਣ ਵਾਲੇ ਡਾਕਟਰ ਲਖਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਪੱਖੀ ਅਤੇ ਪੰਜਾਬ ਹਿਤੈਸ਼ੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਹੁਸ਼ਿਆਰਪੁਰ ਦੇ ਉੱਘੇ ਸਮਾਜ ਸੇਵਕ ਡਾ. ਲਖਬੀਰ ਸਿੰਘ ਜੋ ਕਿ 29 ਸਾਲ ਵਿਭਾਗ ਦੀ ਸੇਵਾ ਕਰਨ ਤੋਂ ਬਾਅਦ ਹਾਲ ਹੀ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਸੇਵਾਮੁਕਤ ਹੋਏ ਹਨ ਅੱਜ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਮਾਜ ਵਿੱਚ ਖ਼ਾਸ ਤੌਰ ‘ਤੇ ਫੂਡ ਸੇਫਟੀ, ਖ਼ੂਨਦਾਨ, ਨਸ਼ਾ ਵਿਰੋਧੀ ਮੁਹਿੰਮ ਅਤੇ ਇੱਕ ਕੋਵਿਡ ਯੋਧੇ ਦੇ ਰੂਪ ਵਿੱਚ ਡਾ. ਲਖਬੀਰ ਸਿੰਘ ਜੀ ਦੇ ਯੋਗਦਾਨ ਦੀ ਵੱਖ-ਵੱਖ ਪੱਧਰਾਂ ‘ਤੇ ਸ਼ਲਾਘਾ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਰਾਜ ਅਤੇ ਰਾਸ਼ਟਰੀ ਪੱਧਰ ਦੇ ਪੁਰਸਕਾਰਾਂ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਮੈਂ ਉਹਨਾਂ ਦੇ ਸਾਰੇ ਸਮਰਥਕਾਂ ਅਤੇ ਸ਼ੁਭਚਿੰਤਕਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਹਾਡੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।