ਪਿੰਡ ਡੱਲ ਵਿਖੇ ਗਰਿਫ ਮਹਿਕਮੇ ਵੱਲੋਂ ਬਾਬਾ ਸੋਹਣੇ ਸ਼ਾਹ ਜੀ ਦੇ ਮੇਲੇ ਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ l
ਭਿੱਖੀਵਿੰਡ ਖਾਲੜਾ ਨੀਟੂ ਅਰੋੜਾ ਜਗਤਾਰ ਸਿੰਘ
ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਡੱਲ ਵਿਖੇ ਬਾਬਾ ਸੋਹਣੇ ਸ਼ਾਹ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲਾ ਮਨਾਇਆ ਗਿਆ l ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦੂਰੋਂ ਦੂਰੋਂ ਬਾਬਾ ਜੀ ਦੇ ਦਰਬਾਰ ਤੇ ਪਹੁੰਚੀਆਂ l ਜਿੱਥੇ ਹਰ ਸਾਲ ਗ੍ਰਿਫ ਕਰਮਚਾਰੀਆਂ ਵੱਲੋਂ ਲੰਗਰ ਲਗਾਏ ਜਾਂਦੇ ਹਨ l ਇਸ ਵਾਰ ਵੀ ਸਮੂਹ ਕਰਮਚਾਰੀਆਂ ਨੇ ਬਾਬਾ ਜੀ ਦੇ ਦਰਬਾਰ ਤੇ ਦੂਰੋਂ ਦੂਰੋਂ ਪਹੁੰਚੀਆਂ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਅਤੇ ਸੰਗਤਾਂ ਵੱਲੋਂ ਮੇਲੇ ਦੀ ਖੁਸ਼ੀ ਵਿੱਚ ਭੰਗੜੇ ਪਾਏ ਗਏ l ਇਸ ਮੌਕੇ ਸਮੂਹ ਗ੍ਰਿਫ ਕਰਮਚਾਰੀਆਂ ਨੇ ਚਾਹ ਪਕੌੜਿਆਂ ਦੀ ਸੇਵਾ ਬਾਖੂਬੀ ਨਿਭਾਈ l ਇਸ ਮੌਕੇ ਰਾਜ ਸਿੰਘ ਭੱਟੀ ਡੱਲ , ਚਾਨਣ ਸਿੰਘ ਭੱਟੀ, ਮਨਜਿੰਦਰ ਸਿੰਘ ਸੋਹਲ ,ਸਰਵਨ ਸਿੰਘ , ਸੁਖਚੈਨ ਸਿੰਘ, ਗੁਰਜੰਟ ਸਿੰਘ ਗੱਗੁਬੁਆ, ਤਰਸੇਮ ਸਿੰਘ, ਹਰਜਿੰਦਰ ਸਿੰਘ, ਕਸ਼ਮੀਰ ਸਿੰਘ ਖਾਲੜਾ, ਗੁਰਦਿੱਤ ਸਿੰਘ, ਸਿਮਰਨਦੀਪ ਸਿੰਘ ਭੱਟੀ, ਗੁਰਦਿੱਤ ਸਿੰਘ, ਜੋਗਾ ਸਿੰਘ, ਨਿਰਵੈਲ ਸਿੰਘ, ਹਰਵਿੰਦਰ ਸਿੰਘ, ਸਤਨਾਮ ਸਿੰਘ, ਰਵਿੰਦਰ ਸਿੰਘ, ਸੇਵਾ ਸਿੰਘ, ਪ੍ਰਕਾਸ਼ ਖਾਲੜਾ, ਸੰਨੀ ਖਾਲੜਾ, ਜਾਮਨ ਛੀਨਾ, ਬਾਬਾ ਗੁਰਸੇਵਕ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।