107 Views
ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅਸਲਾ ਧਾਰਕ ਹਥਿਆਰ ਜਮਾਂ ਕਰਵਾਉਣ /ਸਬ ਇੰਸਪੈਕਟਰ ਬਲਜਿੰਦਰ ਸਿੰਘ
ਸਭਰਾ 16ਮਾਰਚ( ਹੈਪੀ ਸਭਰਾਂ) ਪਿੰਡ ਸਭਰਾਂ ਦੀ ਚੌਂਕੀ ਦੇ ਇਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਪੱਤਰਕਾਰਾਂ ਦੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਅੰਦਰ 2024 ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਪਿੰਡ ਸਭਰਾਂ ਅਤੇ ਨਾਲ ਲੱਗਦੇ ਪਿੰਡਾਂ ਨੂੰ ਖਾਸ ਅਪੀਲ ਕੀਤੀ ਜਾਂਦੀ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਥਿਆਰ ਲਾਇਸੰਸ ਧਾਰਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਹਥਿਆਰ ਜਲਦੀ ਤੋਂ ਜਲਦੀ ਸਭਰਾਂ ਚੌਂਕੀ ਵਿਖੇ ਜਮਾ ਕਰਵਾ ਦੇਣ ਜਾਂ ਫਿਰ ਅਸਲਾ ਡੀਲਰ ਕੋਲ ਜਮਾ ਕਰਵਾ ਕੇ ਰਸੀਦ ਚੌਂਕੀ ਵਿੱਚ ਦੇਣ ਨਹੀਂ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿੰਡ ਸਭਰਾਂ ਅੰਦਰ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਉਹਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਹੈ ਕਿ ਗਲਤ ਕੰਮ ਛੱਡ ਦੇਣ ਨਹੀਂ ਤਾਂ ਪਿੰਡ ਸਭਰਾਂ ਦਾ ਏਰੀਆ ਛੱਡ ਦੇਣ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।