ਪੰਜਾਬ ਸਰਕਾਰ ਦੀ ਬੇਰੁਖੀ ਕਾਰਨ ਗਰੀਬ ਤੇ ਬੇਸਹਾਰਾ ਲੋਕ ਸਮਾਜ ਸੇਵੀਆਂ ਤੋਂ ਇਲਾਜ ਕਰਵਾਉਣ ਦੀ ਗੁਹਾਰ ਲਾਉਣ ਲਈ ਮਜਬੂਰ -ਭਾਈ ਸਤਿੰਦਰਪਾਲ ਸਿੰਘ ਮਿੰਟੂ ਮਾੜੀਮੇਘਾ
ਤਰਨਤਾਰਨ 27 / ਮਾਰਚ ( ਦਲਬੀਰ ਉਦੋਕੇ) ਰਾਜ ਸਰਕਾਰਾਂ ਦਾ ਮੁਢਲਾ ਫਰਜ਼ ਹੁੰਦਾ ਹੈ ਕਿ ਉਹ ਆਪਣੇ ਰਾਜ ਦੇ ਲੋਕਾਂ ਲਈ ਸਿਹਤ ਸਹੂਲਤਾਂ ਪੜਾਈ ਲਿਖਾਈ ਅਤੇ ਹੋਰ ਸਹੂਲਤਾਂ ਲਈ ਵਚਨਬੱਧ ਹੋਵੇ ।ਪਰ ਪੰਜਾਬ ਰਾਜ ਵਿੱਚ ਚੁਣੀਆਂ ਜਾਣ ਵਾਲੀਆਂ ਸਰਕਾਰਾਂ ਵੋਟਾਂ ਲੈਣ ਤੋਂ ਬਾਅਦ। ਆਪਣੇ ਹਿੱਤਾਂ ਦੀ ਪੂਰਤੀ ਲਈ ਕੰਮ ਕਰਦੀਆਂ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅ) ਦੇ ਹਲਕਾ ਖੇਮਕਰਨ ਤੋਂ ਇਨਚਾਰਜ ਭਾਈ ਸਤਿੰਦਰਪਾਲ ਸਿੰਘ ਮਿੰਟੂ ਮਾੜੀਮੇਘਾਂ ਨੇ ਕੀਤਾ ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਕਿਉਂਕਿ ਰਾਜ ਵਿੱਚ ਭੁੱਖ ਮਰੀ ਬੇਰੁਜ਼ਗਾਰੀ ਗੁੰਡਾਗਰਦੀ ਤੇ ਲੁੱਟ ਖੋਹਾਂ ਕਤਲੋਗਾਰਤ ਦਾ ਸਿਲਸਿਲਾ ਲਗਾਤਾਰ ਜਾਰੀ। ਪੰਜਾਬ ਵਿੱਚ ਸਿਹਤ ਸਹੂਲਤਾਂ ਨਾਂ ਦੇ ਬਰਾਬਰ ਹਨ ਵੱਖ ਵੱਖ ਬਿਮਾਰੀਆਂ ਤੋਂ ਪੀੜਿਤ ਲੋਕ ਆਪਣੀਆਂ ਬਿਮਾਰੀਆਂ ਦੇ ਇਲਾਜ ਲਈ ਸੋਸ਼ਲ ਮੀਡੀਆ ਤੇ ਵੀਡੀਓ ਪਾ ਕੇ ਸਮਾਜ ਸੇਵੀ ਤੇ ਦਾਨੀ ਵੀਰਾਂ ਤੋਂ ਇਲਾਜ ਕਰਵਾਉਣ ਲਈ ਮਿਨਤਾਂ ਤਰਲੇ ਕਰ ਰਹੇ ਹਨ । ਉਹਨਾਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਗਰੀਬ ਲੋੜਵੰਦ ਪਰਿਵਾਰਾਂ ਦਾ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਕੀਤਾ ਜਾਵੇ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।