ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਦੇ ਕੇਂਦਰ ਵਜੋਂ ਉਭਰਿਆ “ਮੋਦੀਖਾਨਾ”
ਦੰਦਾਂ ਦਾ ਕਲੀਨਿਕ ਅਤੇ ਫਿਜ਼ੀਓਥਰੈਪੀ ਸੈਂਟਰ ਵਿਖੇ ਮਿਲ ਰਹੀਆਂ ਹਨ ਬਿਹਤਰ ਅਤੇ ਸਸਤੀਆਂ ਸੇਵਾਵਾਂ।
ਪੱਟੀ 30 ਮਾਰਚ ( ਹੈਪੀ ਸਭਰਾ) ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਮਾਜ ਸੇਵਾ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ। ਇਹਨਾਂ ਸੇਵਾਵਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਟਰੱਸਟ ਵੱਲੋਂ ਪੱਟੀ ਸ਼ਹਿਰ ਵਿਖੇ ਸਿਹਤ ਅਤੇ ਸਿੱਖਿਆ ਸੇਵਾਵਾਂ ਮੋਦੀਖਾਨੇ ਇਮਾਰਤ ਵਿੱਚ ਦਿੱਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੀ ਤਰਨਤਾਰਨ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸ ਧੁੰਨਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਚੇਅਰਮੈਨ ਐਸ ਪੀ ਸਿੰਘ ਓਬਰਾਏ ਕਿਸੇ ਜਾਣ ਪਹਿਚਾਣ ਦੇ ਮੁਥਾਜ ਨਹੀਂ ਹਨ। ਸਮਾਜ ਸੇਵਾ ਦੇ ਖੇਤਰ ਵਿੱਚ ਉਹਨਾਂ ਵੱਲੋਂ ਅਨੇਕਾਂ ਵਿਲੱਖਣ ਕਾਰਜ ਕੀਤੇ ਜਾ ਰਹੇ ਹਨ। ਵਿਸ਼ਵ ਭਰ ਵਿੱਚ ਡਾਕਟਰ ਓਬਰਾਏ ਨੂੰ ਲੋੜਵੰਦਾਂ ਦੇ ਮਸੀਹੇ ਵੱਜੋਂ ਜਾਣਿਆ ਜਾਂਦਾ ਹੈ। ਮਾਨਵਤਾ ਤੇ ਜਦ ਵੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਓਬਰਾਏ ਅੱਗੇ ਵੱਧ ਕੇ ਲੋਕ ਸੇਵਾ ਵਿੱਚ ਹਿੱਸਾ ਪਾਉਂਦੇ ਹਨ। ਚਾਹੇ ਕਰੋਨਾ ਕਾਲ ਹੋਵੇ, ਹੜਾਂ ਨਾਲ ਹੋਈ ਤਬਾਹੀ ਜਾਂ ਕਿਸਾਨ ਅੰਦੋਲਨ ਜੀ ਹੀ ਗੱਲ ਕਰ ਲਈਏ ਡਾਕਟਰ ਓਬਰਾਏ ਵੱਲੋਂ ਕੀਤੇ ਕਾਰਜ ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਮਿਸਾਲ ਹਨ।
ਉਹਨਾਂ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਚਲਦੀਆਂ ਸੇਵਾਵਾਂ ਨੂੰ ਲੈ ਕੇ ਕਰੋੜਾਂ ਰੁਪਏ ਆਪਣੀ ਜੇਬ ਵਿੱਚੋਂ ਖ਼ਰਚ ਕੀਤੇ ਜਾ ਰਹੇ ਹਨ। ਇਹਨਾਂ ਸੇਵਾਵਾਂ ਦਾ ਰੂਪ ਵੱਜੋਂ ਹੀ ਪੱਟੀ ਸ਼ਹਿਰ ਵਿੱਚ ਬਣੀ ਮੋਦੀਖਾਨਾ ਇਮਾਰਤ ਵਿੱਚ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਸੇਵਾਵਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਜੇ ਸਿੱਖਿਆ ਦੀ ਗੱਲ ਕਰੀਏ ਤਾਂ ਟਰੱਸਟ ਵੱਲੋਂ ਮੋਦੀਖਾਨੇ ਵਿਖੇ ਸਿਲਾਈ ਸੈਂਟਰ, ਬਿਊਟੀ ਪਾਰਲਰ ਸਿਖਲਾਈ ਸੈਂਟਰ ਅਤੇ ਕੰਪਿਊਟਰ ਸੈਂਟਰ ਚਲਾਏ ਜਾ ਰਹੇ ਹਨ, ਜਿੱਥੇ 150 ਵਿਦਿਆਰਥੀਆਂ ਨੂੰ ਬਿਲਕੁੱਲ ਫ੍ਰੀ ਸਿੱਖਿਆ ਦਿੱਤੀ ਜਾ ਰਹੀ। ਸਾਰੇ ਸੈਂਟਰਾਂ ਵਿੱਚ 6 ਮਹੀਨਾ ਦਾ ਕੋਰਸ ਕਰਵਾਇਆ ਜਾਂਦਾ ਹੈ,ਕੋਰਸ ਉਪਰੰਤ ਪਾਸ ਹੋਏ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਤਕਸੀਮ ਕੀਤੇ ਜਾਂਦੇ ਹਨ।
ਸਿਹਤ ਸੇਵਾਵਾਂ ਦੇ ਮੱਦੇਨਜ਼ਰ ਟਰੱਸਟ ਵੱਲੋਂ ਫਿਜ਼ੀਓਥਰੈਪੀ ਸੈਂਟਰ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਉੱਚ ਤਕਨੀਕ ਮਸ਼ੀਨਾਂ, ਤਜਰੁਬੇਕਾਰ ਫਿਜ਼ੀਓਥਰੈਪੀਸਿਟ ਬੇਹੱਦ ਘੱਟ ਰੇਟ ਤੇ ਸੇਵਾਵਾਂ ਦੇ ਰਹੇ ਹਨ। ਇਸ ਤੋਂ ਇਲਾਵਾ ਦੰਦਾਂ ਦਾ ਕਲੀਨਿਕ ਵੀ ਮੋਦੀਖਾਨੇ ਵਿੱਚ ਚੱਲ ਰਿਹਾ ਹੈ,ਜਿਸ ਵਿੱਚ ਬਜ਼ਾਰ ਤੋਂ 70 ਪ੍ਰਤੀਸ਼ਤ ਘੱਟ ਰੇਟਾਂ ਤੇ ਉੱਚ ਕੁਆਲਟੀ ਦੀ ਸਿਹਤ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਧੁੰਨਾ ਨੇ ਕਿਹਾ ਕਿ ਸਾਨੂੰ ਮਾਨਵਤਾ ਦੇ ਮੱਦੇਨਜ਼ਰ ਚਾਹੀਦਾ ਹੈ ਕਿ ਅਸੀਂ ਮੋਦੀਖਾਨੇ ਵਿੱਚ ਚੱਲ ਰਹੀਆਂ ਸੇਵਾਵਾਂ ਪ੍ਰਤੀ ਆਪ ਵੀ ਜਾਗਰੂਕ ਹੋਈਏ ਅਤੇ ਹੋਰਾਂ ਨੂੰ ਜਾਗਰੂਕ ਕਰੀਏ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਹਾ ਲੈ ਸਕਣ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।