Home » ਮਾਝਾ » ਔਰਤ ਇਤਰਾਜ਼ਯੋਗ ਹਾਲਤ ‘ਚ ਸੜਕ ‘ਘਮਾਊਣ ਵਾਲਿਆਂ ਵਿੱਚ ਲੋੜੀਂਦਾ ਪੰਜਵਾਂ ਵਿਅਕਤੀ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ

ਔਰਤ ਇਤਰਾਜ਼ਯੋਗ ਹਾਲਤ ‘ਚ ਸੜਕ ‘ਘਮਾਊਣ ਵਾਲਿਆਂ ਵਿੱਚ ਲੋੜੀਂਦਾ ਪੰਜਵਾਂ ਵਿਅਕਤੀ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ 

SHARE ARTICLE

197 Views

ਔਰਤ ਦੀ ਇਤਰਾਜ਼ਯੋਗ ਹਾਲਤ ‘ਚ ਸੜਕ ‘ਘਮਾਊਣ ਵਾਲਿਆਂ ਵਿੱਚ ਲੋੜੀਂਦਾ ਪੰਜਵਾਂ ਵਿਅਕਤੀ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ

 

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਵਲਟੋਹਾ ਵਿੱਚ ਇੱਕ ਔਰਤ ਨੂੰ ਇਤਰਾਜ਼ਯੋਗ ਹਾਲਤ ਵਿੱਚ ਸੜਕ ’ਤੇ ਨੰਗਾ ਕਰਨ ਦੇ ਦੋਸ਼ ਵਿੱਚ ਥਾਣਾ ਵਲਟੋਹਾ ਪੁਲੀਸ ਨੇ ਪੰਜ ਵਿਅਕਤੀਆਂ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਸੀ । ਜਿਸ ਵਿਚ ਤਿੰਨ ਵਿਅਕਤੀ ਅਤੇ ਇੱਕ ਔਰਤ ਨੂੰ ਵੱਖ ਵੱਖ ਜਗ੍ਹਾ ਤੋਂ ਗਿਰਫ਼ਤਾਰ ਕੀਤਾ ਗਿਆ ਸੀ । ਪੰਜਵਾਂ ਵਿਅਕਤੀ ਜੋ ਗਿਰਫਤਾਰੀ ਤੋਂ ਬਾਹਰ ਸੀ ਉਸ ਦੀ ਗਿਰਫਤਾਰੀ ਸਬੰਧੀ ਜਾਣਕਾਰੀ ਡੀਐਸਪੀ ਪ੍ਰੀਤਇੰਦਰ ਸਿੰਘ ਭਿੱਖੀਵਿੰਡ ਨੇ ਦੱਸਿਆ ਕਿ ਐਫਆਈਆਰ ਨੰਬਰ 20 ਵਿਚ ਲੋੜੀਂਦਾ ਪੰਜਵਾਂ ਵਿਅਕਤੀ ਵਲਟੋਹਾ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ ਉਸ ਦੀ ਪਛਾਣ ਜਗਪ੍ਰੀਤ ਸਿੰਘ ਵਾਸੀ ਮਹਿੰਦੀਪੁਰ ਦਾ ਰਹਿਣ ਵਾਲਾ ਹੈ ਇਹ ਵਿਅਕਤੀ ਦੋਸ਼ੀ ਧਿਰ ਔਰਤ ਦਾ ਭੈਣ ਦਾ ਮੁੰਡਾ ਹੈ ਇਹ ਵੀ ਮੌਕੇ ਤੇ ਹਾਜ਼ਰ ਸੀ ਇਸ ਨੂੰ ਅਦਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੁਕੱਦਮੇ ਵਿੱਚ ਉਕਤ ਔਰਤ ਵੱਲੋਂ ਪੰਜ ਦੋਸ਼ੀਆਂ ਬਾਰੇ ਸ਼ਿਕਾਇਤ ਦਰਜ ਕਰਵਾਈ ਗਈ ਸੀ ।ਵਲਟੋਹਾ ਥਾਣੇ ਦੀ ਪੁਲਿਸ ਵੱਲੋਂ ਪੰਜ ਜਾਣਿਆਂ ਨੂੰ ਫੜ ਲਿਆ ਗਿਆ ਹੈ ਜਿਸ ਵਿੱਚ ਇੱਕ ਔਰਤ ਤੇ ਚਾਰ ਵਿਅਕਤੀ ਸ਼ਾਮਿਲ ਹਨ। ਪੁਲਿਸ ਵੱਲੋਂ ਸਾਰਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਕਾਨੂੰਨ ਅਨੁਸਾਰ ਸਜ਼ਾ ਦਵਾਈ ਜਾਏਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ