ਜਰਮਨੀ (12 ਅਪ੍ਰੈਲ) ਜਗਤ ਗੁਰੂ ਧੰਨ ਸ਼੍ਰੀ ਗੁਰੂ ਨਾਨਕ ਸਾਹਿਬ ਜੀ, ਖਾਲਸੇ ਦੇ ਪ੍ਰਗਟ ਦਿਵਸ ਅਤੇ ਵਿਸ਼ਵ ਸਿੱਖ ਦਸਤਾਰ ਦਿਵਸ ਨੂੰ ਸਮਰਪਿਤ ਅੱਜ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿੰਨਾ ਦੇ ਭੋਗ ਮਿਤੀ 14 ਅਪ੍ਰੈਲ ਦਿਨ ਐਤਵਾਰ ਸਵੇਰੇ ਪਾਏ ਜਾਣਗੇ ਉਪਰੰਤ ਦਿਵਾਨ ਸਜਾਇਆ ਜਾਵੇਗਾ। ਹੋਰ ਜਾਣਕਾਰੀ ਸਾਂਝੀ ਕਰਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਚਮਕੌਰ ਸਿੰਘ ਸਭਰਾ, ਗਿਆਨੀ ਕੁਲਵਿੰਦਰ ਸਿੰਘ ਸਭਰਾ ਅਤੇ ਗਿਆਨੀ ਗੁਰਨਿਸ਼ਾਨ ਸਿੰਘ ਪੱਟੀ ਅਤੇ ਪ੍ਰਬੰਧਕ ਮੈਂਬਰਾਂ ਨੇ ਦੱਸਿਆ ਕਿ ਕੱਲ ਮਿਤੀ 13 ਅਪ੍ਰੈਲ ਦਿਨ ਸ਼ਨੀਵਾਰ ਦੁਪਹਿਰ 12 ਵਜੇ ਨਵੇਂ ਨਿਸ਼ਾਨ ਸਾਹਿਬ ਲਗਾਏ ਜਾਣ ਦੀ ਸੇਵਾ ਆਰੰਭ ਹੋਵੇਗੀ, ਉਹਨਾਂ ਦੱਸਿਆ ਨਵੇਂ ਨਿਸ਼ਾਨ ਸਾਹਿਬ ਹਾਈਡ੍ਰੋਕਲੋਰਿਕ ਪ੍ਰੈਸ਼ਰ ਨਾਲ ਨਵੇਂ ਨਿਸ਼ਾਨ ਨਗਾਰੇ ਦੀ ਗੂੰਜ ਨਾਲ ਚੜ੍ਹਾਏ ਜਾਣਗੇ। 14 ਅਪ੍ਰੈਲ ਨੂੰ ਸਜਾਏ ਜਾਣ ਵਾਲੇ ਦੀਵਾਨਾਂ ਵਿੱਚ ਭਾਈ ਗੁਰਨਿਸ਼ਾਨ ਸਿੰਘ ਪੱਟੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ, ਭਾਈ ਚਮਕੌਰ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਸਭਰਾ ਸੰਗਤਾਂ ਨੂੰ ਕਵੀਸ਼ਰੀ ਰਾਹੀਂ ਨਿਹਾਲ ਕਰਨਗੇ, ਇਸਤੋਂ ਉਪਰੰਤ ਪੰਜਾਬ ਤੋਂ ਵਿਸ਼ੇਸ਼ ਤੋਰ ਤੇ ਪਹੁੰਚੇ ਢਾਡੀ ਜੱਥਾ ਗਿਆਨੀ ਮਿਲਖਾ ਸਿੰਘ ਮੌਜੀ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਿਹਾਲ ਕਰਨਗੇ। ਇਹਨਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸੰਗਤਾਂ ਪਹੁੰਚ ਕੇ ਲਾਹਾ ਪ੍ਰਾਪਤ ਕਰਨਾ ਜੀ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।