ਸਾਰਲੈਂਡ 13 ਅਪ੍ਰੈਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਅੱਜ ਖਾਲਸਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਹਫਤਾਵਾਰੀ ਦੀਵਾਨ ਸਜਾਏ ਗਏ ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਜਿੱਥੇ ਗੁਰਬਾਣੀ ਕੀਰਤਨ ਗੁਰਮਤ ਵਿਚਾਰਾਂ ਹੋਈਆਂ ਉੱਥੇ ਬੱਚਿਆਂ ਦੇ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ ਸੰਗਤਾਂ ਨੇ ਦੂਰੋਂ ਨੇੜਿਓਂ ਹਾਜ਼ਰੀਆਂ ਭਰੀਆਂ ਇਸ ਸਮੇਂ ਦੱਸਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਹੀ 18 ਅਪ੍ਰੈਲ ਨੂੰ 10.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰ ੰਭ ਹੋਣਗੇ ਜਿਨਾਂ ਦੇ ਭੋਗ 20 ਅਪ੍ਰੈਲ ਸਵੇਰੇ 11 ਵਜੇ ਪਾਏ ਜਾਣਗੇ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਹਰਦੀਪ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।