Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਨਾਨਕ ਦਰਬਾਰ ਡਰੈਸਡਨ ਵਿਖੇ ਮਨਾਇਆ ਗਿਆ ਵਿਸਾਖੀ ਦਿਹਾੜਾ

ਗੁਰਦੁਆਰਾ ਗੁਰੂ ਨਾਨਕ ਦਰਬਾਰ ਡਰੈਸਡਨ ਵਿਖੇ ਮਨਾਇਆ ਗਿਆ ਵਿਸਾਖੀ ਦਿਹਾੜਾ

SHARE ARTICLE

266 Views

ਡਰੈਸਡਨ ( 14 ਅਪ੍ਰੈਲ ) ਗੁਰਦੁਆਰਾ ਗੁਰੂ ਨਾਨਕ ਦਰਬਾਰ ਡਰੈਸਡਨ ( ਜਰਮਨੀ) ਵਿਖੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਖਾਲਸਾ ਜੀ ਦਾ ਪ੍ਰਗਟ ਦਿਵਸ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ । ਇਸ ਸਮੇਂ ਪਿਛਲੇ ਤਿੰਨ ਦਿਨ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਦੀਵਾਨ ਸੱਜੇ ਜਿਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਹਰਵਿੰਦਰ ਸਿੰਘ ਹੋਰਾਂ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਦੇ ਨਾਲ ਨਿਹਾਲ ਕੀਤਾ । ਉੱਥੇ ਨਾਲ ਹੀ ਬੱਚਿਆਂ ਵੱਲੋਂ ਵੀ ਗੁਰਬਾਣੀ ਸ਼ਬਦ ਕੀਰਤਨ ਕੀਤੇ ਗਏ ਇਸ ਮੌਕੇ ਦੂਰੋਂ ਨੇੜਿਓਂ ਸੰਗਤਾਂ ਨੇ ਪਹੁੰਚ ਕੇ ਹਾਜ਼ਰੀਆਂ ਭਰੀਆਂ ਗੁਰੂ ਜਸ ਸਰਵਣ ਕੀਤੇ , ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਬਹੁਤ ਸੁਚੱਜੇ ਢੰਗ ਦੇ ਨਾਲ ਸਾਰਾ ਇੰਤਜਾਮ ਕੀਤਾ ਗਿਆ,

ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਇਸ ਸਮੇਂ ਪ੍ਰਧਾਨ ਬਲਜੀਤ ਸਿੰਘ ਭੁੱਲਰ, ਮੈਂਬਰ ਹਰਤਰਨ ਸਿੰਘ ਭੰਗੂ, ਉਂਕਾਰ ਸਿੰਘ , ਹਰਜਿੰਦਰ ਸਿੰਘ ਸੰਘਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਲ ਮਿਲ ਕੇ ਇਹ ਸਾਰੇ ਕਾਰਜ ਸੰਪੂਰਨ ਕੀਤੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ