।
ਜੇਹਾ ਚੀਰੀ ਲਿਖਿਆ ਤੇਹਾ ਹੁਕਮਿ ਕਮਾਇ।
ਘੱਲੇ ਆਵਹਿ ਨਾਨਕਾ ਸੱਦੇ ਉਠੀ ਜਾਇ॥
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ॥
ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕਰਦੇ ਹਾਂ ਕਿ ਸਾਡੇ ਬਹੁਤ ਹੀ ਅਜੀਜ ਸ. ਦਵਿੰਦਰ ਸਿੰਘ ਲਾਡਾ ਸਪੁੱਤਰ ਸਵ. ਸ. ਬਿਸ਼ਨ ਸਿੰਘ ਪਿੰਡ ਕੌਲਪੁਰ, ਸਤਿਗੁਰੂ ਵੱਲੋਂ ਬਖਸ਼ੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਮਿਤੀ 10.04.2024 ਨੂੰ ਅਕਾਲ ਪੁਰਖ ਜੀ ਦੇ ਚਰਣਾਂ ਵਿੱਚ ਜਾ ਬਿਰਾਜੇ ਸਨ। ਉਨਾਂ ਨਮਿੱਤ
ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ
ਮਿਤੀ 19.04.2024 ਦਿਨ ਸ਼ੁੱਕਰਵਾਰ 11:30 ਵਜੇ ਗੁਰਦੁਆਰਾ ਸਿੰਘ ਸਭਾ ਪਿੰਡ ਕੌਲਪੁਰ, ਨੇੜੇ ਦਸੂਹਾ, ਜਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗੀ।
ਬੇਨਤੀ ਕਰਤਾ:ਸ. ਅਨੂਪ ਸਿੰਘ ਘੋਤੜਾ, ਸ. ਨਰਿੰਦਰ ਸਿੰਘ ਘੋਤੜਾ, ਸ. ਰਜਿੰਦਰ ਸਿੰਘ ਘੋਤੜਾ, ਸਮੂਹ ਪਰਿਵਾਰ ਅਤੇ ਸਾਕ ਸਬੰਧੀ।
ਟੈਲੀਫੋਨ: +917814458938
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।