Home » ਸੰਸਾਰ » ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਅਤੇ ਵਿਸਾਖੀ ਦਿਹਾੜਾ ਮਨਾਇਆ ਗਿਆ।

ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਅਤੇ ਵਿਸਾਖੀ ਦਿਹਾੜਾ ਮਨਾਇਆ ਗਿਆ।

SHARE ARTICLE

101 Views

ਹਾਂਗ ਕਾਂਗ (15 ਅਪ੍ਰੈਲ) ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ

ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਦਿਹਾੜਾ ਅਤੇ ਖਾਲਸਾ ਜੀ ਦਾ ਪ੍ਰਗਟ ਦਿਵਸ ਵਿਸਾਖੀ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕਲਾਸਾਂ ਦੇ ਬੱਚਿਆਂ ਵੱਲੋਂ ਧਾਰਮਿਕ ਕਵਿਤਾਵਾਂ ਕਵੀਸ਼ਰੀ ਅਤੇ ਲੈਕਚਰਾਂ ਦੀ ਪੇਸ਼ਕਸ਼ ਕੀਤੀ ਗਈ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਕਰਨਬੀਰ ਸਿੰਘ ਖਾਲਸਾ ਨੇ ਗੁਰਮਤ ਵਿਚਾਰਾਂ ਦੀ ਸਾਂਝ ਪਾਈ ਗ੍ਰੰਥੀ ਭਾਈ ਪਲਵਿੰਦਰ ਸਿੰਘ ਮੱਤੜ ਹੋਰਾਂ ਵੱਲੋਂ ਗੁਰਬਾਣੀ ਵਿਚਾਰ ਕੀਤੀ ਗਈ ਗੁਰਬਾਣੀ ਕੀਰਤਨ ਹੋਏ ਸੰਗਤਾਂ ਨੇ ਦੂਰੋਂ ਨੇੜਿਓਂ ਪਹੁੰਚ ਕੇ ਹਾਜ਼ਰੀਆਂ ਭਰੀਆਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।