ਜਰਮਨੀ (15 ਅਪ੍ਰੈਲ) ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿੱਚ ਸਥਿੱਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਹਮੇਸ਼ਾਂ ਤੋਂ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥ ਪ੍ਰਵਾਨਿਤ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਦੀ ਪੂਰਜੋਰ ਪ੍ਰੋੜਤਾ ਕਰਦਾ ਆਇਆ ਹੈ। ਏਸੇ ਤਹਿਤ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂੰਹ ਸੰਗਤਾਂ ਵੱਲੋਂ ਮਨੁੱਖਤਾ ਦੇ ਰਹਿਬਰ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ (ਖਾਲਸਾ ਪ੍ਰਗਟ ਦਿਵਸ) ਨੂੰ ਬੜੀ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ 12 ਅਪ੍ਰੈਲ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਏ, 13 ਅਪ੍ਰੈਲ ਨੂੰ ਨਵੇਂ ਨਿਸ਼ਾਨ ਸਾਹਿਬ ਚੜ੍ਹਾਏ ਗਏ, ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ। 14 ਅਪ੍ਰੈਲ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗਾਂ ਉਪਰੰਤ ਦਿਵਾਨ ਸਜਾਏ ਗਏ ਜਿੰਨਾਂ ਵਿੱਚ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ, ਉਪਰੰਤ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਇੰਟਰਨੈਸ਼ਨਲ ਢਾਡੀ ਜੱਥੇ ਗਿਆਨੀ ਮਿਲਖਾ ਸਿੰਘ ਮੌਜੀ ਦੇ ਜੱਥੇ ਨੇ ਸੰਗਤਾਂ ਨੂੰ ਇਤਿਹਾਸਕ ਵਾਰਾਂ ਸੁਣਾ ਕੇ ਨਿਹਾਲ ਕੀਤਾ ਅਤੇ ਅੰਮ੍ਰਿਤ ਪਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਰਦਾਰ ਗੁਰਚਰਨ ਸਿੰਘ ਗੁਰਾਇਆ ਵੱਲੋਂ ਸਟੇਜ ਦੀ ਸੇਵਾ ਕਰਦਿਆਂ ਹੋਇਆਂ ਆਈਆਂ ਸਭ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। 1978 ਵਿੱਚ ਸ਼ਹੀਦ ਹੋਏ 13 ਸ਼ਹੀਦ ਸਿੰਘਾਂ ਨੂੰ ਵੀ ਯਾਦ ਕਰਦਿਆਂ ਵਾਰਾਂ ਗਾਈਆਂ ਗਈਆਂ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਮਿਲਖਾ ਸਿੰਘ ਮੌਜੀ ਅਤੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਉਣ ਵਾਲੇ ਭਾਈ ਤੇਜਾਜਾਨ ਸਿੰਘ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਚਮਕੌਰ ਸਿੰਘ ਸਭਰਾ , ਭਾਈ ਕੁਲਵਿੰਦਰ ਸਿੰਘ ਸਭਰਾ ਅਤੇ ਪ੍ਰਬੰਧਕਾਂ ਵੱਲੋਂ ਸਨਮਾਨ ਚਿੰਨ੍ਹ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ । ਇਸ ਸਾਰੇ ਸਮਾਗਮ ਦੇ ਦੌਰਾਨ ਭਾਈ ਗੁਰਚਰਨ ਸਿੰਘ ਗੁਰਾਇਆ ਹੋਰਾਂ ਦੇ ਵੱਲੋਂ ਬਾਖੂਬੀ ਸਟੇਜ ਸਕੱਤਰ ਦੀ ਸੇਵਾ ਨਿਭਾਈ ਗਈ ਅਤੇ ਸਭ ਨੂੰ ਕਿਹਾ ਗਿਆ ਕਿ ਇਹਨਾਂ ਦਿਹਾੜਿਆਂ ਦੇ ਉੱਤੇ ਅਸੀਂ ਗੁਰੂ ਦੀ ਸਿੱਖਿਆ ਨੂੰ ਆਪਣੇ ਅੰਦਰ ਵਸਾਈਏ ਤਾਂ ਹੀ ਸਾਡੇ ਇਹ ਦਿਹਾੜੇ ਮਨਾਏ ਸਫਲਾ ਹੋ ਸਕਦੇ ਹਨ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।