Home » ਸੰਸਾਰ » ਜਰਮਨੀ » ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਵਿਖੇ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਵਿਖੇ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ

SHARE ARTICLE

346 Views

ਨਿਊਨਕਿਰਚਨ (20 ਅਪ੍ਰੈਲ)

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਸ਼ਰਧਾ ਭਾਵਨਾ ਦੇ ਨਾਲ ਸਮੂਹ ਸਾਧ ਸੰਗਤ ਦੇ ਵੱਲੋਂ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਾ ਦਿਹਾੜਾ ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਹੋਰਾਂ ਦੇ ਵੱਲੋਂ ਅਨਮੋਲ ਕੀਰਤਨ ਗੁਰਬਾਣੀ ਸੰਗਤਾਂ ਨੂੰ ਸਰਵਣ ਕਰਵਾਈ ਗਈ ਅਤੇ ਭਾਈ ਸਕੱਤਰ ਸਿੰਘ ਸਾਬਕਾ ਕਥਾ ਵਾਚਕ ਮੰਜੀ ਸਾਹਿਬ ਹੋਰਾਂ ਦੇ ਵੱਲੋਂ ਗੁਰਮਤ ਵਿਚਾਰਾਂ ਦੀ ਸਾਂਝ ਪਾਈ ਗਈ ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਖਾਲੜਾ ਹੋਰਾਂ ਦੇ ਵੱਲੋਂ ਵੀ ਗੁਰਬਾਣੀ ਕੀਰਤਨ ਦੇ ਨਾਲ ਸੰਗਤਾਂ ਵਿੱਚ ਸਾਂਝ ਪਾਈ ਗਈ, ਅਤੇ ਆਈਆਂ ਹੋਈਆਂ ਸੰਗਤਾਂ ਨੂੰ ਇਸ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਗਈਆਂ, ਇਸ ਮੌਕੇ ਗੁਰਮਤ ਕਲਾਸਾਂ ਦੇ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਵਿਸ਼ੇਸ਼ ਇਨਾਮ ਦੇ ਕੇ ਉਤਸਾਹਿਤ ਕੀਤਾ ਗਿਆ ਕਿਉਂਕਿ ਇਹਨਾਂ ਬੱਚਿਆਂ ਦੇ ਵੱਲੋਂ ਪ੍ਰਸ਼ਨੋਤਰੀ ਮੁਕਾਬਲੇ ਦੇ ਵਿੱਚ ਭਾਗ ਲਿਆ ਗਿਆ ਸੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ, ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਦੂਰੋਂ ਨੇੜਿਓਂ ਸੰਗਤਾਂ ਨੇ ਗੁਰੂ ਘਰ ਵਿਖੇ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਲਗਵਾਈਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ