ਭਿਖੀਵਿੰਡ (22 ਅਪ੍ਰੈਲ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੋਸਾਇਟੀ ਦਸਤੂਰ ਏ ਦਸਤਾਰ ਲਹਿਰ ਵੱਲੋਂ ਇਲਾਕੇ ਭਰ ਦੇ ਸਕੂਲਾਂ ਅਤੇ ਹੋਰ ਥਾਵਾਂ ਦੇ ਉੱਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਦੇ ਵਿੱਚ ਦਸਤਾਰ ਦੇ ਪ੍ਰਤੀ ਪ੍ਰੇਮ ਪਿਆਰ ਨੂੰ ਵਧਾਉਣ ਵਾਸਤੇ ਲਗਾਤਾਰ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ ਇਸੇ ਤਹਿਤ ਹੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪੱਟੀ ਰੋਡ ਭਿੱਖਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨਾਂ ਦੇ ਸਹਿਯੋਗ ਦੇ ਨਾਲ ਸੱਤ ਰੋਜ਼ਾ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਸ਼ੁਰੂ ਕੀਤਾ ਜਾਂ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਗੁਰਦੁਆਰਾ ਸਾਹਿਬ ਵਿਖੇ ਸੁਸਾਇਟੀ ਦੇ ਚੇਅਰਮੈਨ ਭਾਈ ਜਗਜੀਤ ਸਿੰਘ ਅਹਿਮਦਪੁਰ ਹੋਰਾਂ ਨੇ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੇ ਹਜੂਰ ਅਰਦਾਸ ਬੇਨਤੀ ਕਰਕੇ ਕੀਤੀ ਇਸ ਵਕਤ ਕਾਫੀ ਬੱਚਿਆਂ ਨੇ ਭਾਗ ਲਿਆ ਜਿਨਾਂ ਨੂੰ ਦਸਤਾਰ ਕੋਚ ਵੀਰਾਂ ਦੇ ਵੱਲੋਂ ਦਸਤਾਰ ਦੀ ਸਿਖਲਾਈ ਦਿੱਤੀ ਜਾਵੇਗੀ ਇਹ ਕੈਂਪ ਲਗਾਤਾਰ ਸੱਤ ਦਿਨ ਚੱਲੇਗਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਇਸ ਕੈਂਪ ਦੇ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।