Home » ਮਾਝਾ » ਗੁਰਚਰਨ ਸਿੰਘ ਭੁੱਲਰ ਦੀ ਅੰਤਿਮ ਅਰਦਾਸ ਸਮੇਂ ਵੱਡੀ ਗਿਣਤੀ ਵਿੱਚ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਪੁੱਜੀਆਂ

ਗੁਰਚਰਨ ਸਿੰਘ ਭੁੱਲਰ ਦੀ ਅੰਤਿਮ ਅਰਦਾਸ ਸਮੇਂ ਵੱਡੀ ਗਿਣਤੀ ਵਿੱਚ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਪੁੱਜੀਆਂ

SHARE ARTICLE

128 Views

ਗੁਰਚਰਨ ਸਿੰਘ ਭੁੱਲਰ ਦੀ ਅੰਤਿਮ ਅਰਦਾਸ ਸਮੇਂ ਵੱਡੀ ਗਿਣਤੀ ਵਿੱਚ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਪੁੱਜੀਆਂ l

 

 

ਭਿੱਖੀਵਿੰਡ ਖਾਲੜਾ ਨੀਟੂ ਅਰੋੜਾ ਜਗਤਾਰ ਸਿੰਘ

 

ਬਲਾਕ ਭਿੱਖੀਵਿੰਡ ਦੇ ਪਿੰਡ ਸਾਂਡਪੁਰਾ ਦੇ ਸਰਪੰਚ ਗੁਰਮੁਖ ਸਿੰਘ ਸਾਂਡਪੁਰਾ ਦੇ ਪਿਤਾ ਸਰਦਾਰ ਗੁਰਚਰਨ ਸਿੰਘ ਭੁੱਲਰ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ। ਉਹਨਾਂ ਦੇ ਆਤਮਿਕ ਸ਼ਾਂਤੀ ਲਈ ਉਹਨਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ l ਉਪਰੰਤ ਗੁਰਦੁਆਰਾ ਧੰਨ ਬਾਬਾ ਦੀਪ ਸਿੰਘ ਕਿ ਪੱਟੀ ਰੋਡ ਭਿਖੀਵਿੰਡ ਵਿਖੇ ਅੰਤਿਮ ਅਰਦਾਸ ਸਮਾਗਮ ਹੋਇਆ ਜਿਸ ਵਿੱਚ ਭਾਈ ਮਨਜੀਤ ਸਿੰਘ ਦੇ ਹਜੂਰੀ ਰਾਗੀ ਜਥੇ ਵੱਲੋਂ ਵਿਰਾਗਮਈ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਸ੍ਰ ਗੁਰਚਰਨ ਸਿੰਘ ਸਾਂਡਪੁਰਾ ਦੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ l ਉਨਾਂ ਪਰਿਵਾਰ ਨੂੰ ਉਸ ਪਰਮਾਤਮਾ ਦੇ ਭਾਣੇ ਵਿੱਚ ਰਹਿ ਕੇ ਜੀਵਨ ਬਤੀਤ ਕਰਨ ਲਈ ਗੁਰਮਤ ਵਿਚਾਰਾਂ ਦੀ ਸਾਂਝ ਪਾਈ l ਉਪਰੰਤ ਇਸ ਅੰਤਿਮ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ l ਜਿਸ ਵਿੱਚ ਸਾਬਕਾ ਸਿੰਚਾਈ ਮੰਤਰੀ ਗੁਰਜੀਤ ਸਿੰਘ ਭੁੱਲਰ, ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਸੋਈ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ , ਸੀਨੀਅਰ ਆਗੂ ਤੇਜਪ੍ਰੀਤ ਸਿੰਘ ਪੀਟਰ, ਸੀਨੀਅਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ, ਭਾਜਪਾ ਆਗੂ ਸਿਤਾਰਾ ਸਿੰਘ ਡਲੀਰੀ, ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸ਼ਹਿਰੀ ਪ੍ਰਧਾਨ ਨਰਿੰਦਰ ਬਿੱਲਾ , ਸੁਖਦੇਵ ਸਿੰਘ ਬਾਬੇਕੇ, ਪੱਤਰਕਾਰ ਸਵਿੰਦਰ ਸਿੰਘ ਬਲੇਰ ਪ੍ਰਧਾਨ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ, ਸਰਪੰਚ ਜਗਦੇਵ ਸਿੰਘ ਸਮਰਾ, ਚੇਅਰਮੈਨ ਰਾਜ ਸਿੰਘ ਪਹੂਵਿੰਡ, ਸਰਪੰਚ ਹਰਚਰਨ ਸਿੰਘ ਸਿੱਧਵਾਂ, ਗੁਰਲਾਲ ਸਿੰਘ ਅਲਗੋ, ਸਰਪੰਚ ਇੰਦਰਬੀਰ ਸਿੰਘ ਪਹੂਵਿੰਡ, ਐਮਸੀ ਦੀਪਕ ਭਿੱਖੀਵਿੰਡ, ਪ੍ਰਧਾਨ ਬਾਬਾ ਖੇਤਰਪਾਲ ਭਿੱਖੀਵਿੰਡ ਰਾਜ ਇੰਦਰ ਕੁਮਾਰ ਬੱਬੂ ਸ਼ਰਮਾ, ਕਾਂਗਰਸ ਆਗੂ ਹਰਜਿੰਦਰ ਸ਼ਰਮਾ, ਸਰਪੰਚ ਸਤਨਾਮ ਸਿੰਘ ਭਿੱਖੀਵਿੰਡ, ਲਖਵਿੰਦਰ ਸਿੰਘ ਲੱਖਾ ਭਿੱਖੀਵਿੰਡ , ਸਰਪੰਚ ਗੁਰਸੇਵਕ ਸਿੰਘ ਚੱਕ , ਸਰਪੰਚ ਸਰਜੀਤ ਸਿੰਘ ਧੁੰਨ, ਸੁਖਪਾਲ ਸਿੰਘ ਗਾਬੜੀਆ, ਸਰਪੰਚ ਰਮਨ ਦਰਿਆ ਡਲੀਰੀ, ਸਰਪੰਚ ਗੁਰਪ੍ਰੀਤ ਸਿੰਘ ਸ਼ੇਰਾ, ਕਰਤਾਰ ਸਿੰਘ ਨੰਬਰਦਾਰ, ਜਗਜੀਤ ਸਿੰਘ ਨੰਬਰਦਾਰ ਡਲੀਰੀ, ਸਵਿੰਦਰ ਸਿੰਘ ਬੁੱਘ ਮਾੜੀ ਮੇਘਾ, ਪ੍ਰਧਾਨ ਸੁਖਬੀਰ ਸਿੰਘ ਉਦੋਕੇ, ਸਰਪੰਚ ਗੁਰਸੇਵਕ ਸਿੰਘ ਆਦਿ ਪਿੰਡਾਂ ਦੇ ਸਰਪੰਚ ਮੈਂਬਰ ਸਾਹਿਬਾਨ ਅਤੇ ਵੱਖ ਵੱਖ ਪਾਰਟੀਆਂ ਦੇ ਆਗੂ ਨਗਰ ਨਿਵਾਸੀ ਇਸ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਿਲ ਹੋਏ l ਅਖੀਰ ਵਿੱਚ ਸਰਪੰਚ ਗੁਰਮੁਖ ਸਿੰਘ ਸਾਂਡਪੁਰਾ ਨੇ ਅੰਤਿਮ ਅਰਦਾਸ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ l ਉਹਨਾਂ ਕਿਹਾ ਕਿ ਮੈਂ ਸਭ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਜਿਨਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਅੰਤਿਮ ਅਰਦਾਸ ਸਮਾਗਮ ਵਿੱਚ ਹਾਜ਼ਰੀ ਭਰੀ ਹੈ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ