Home » ਸੰਸਾਰ » ਜਰਮਨੀ » ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਨੂੰ ਸਦਮਾ, ਮਾਤਾ ਜੀ ਦਾ ਦਿਹਾਂਤ ।

ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਨੂੰ ਸਦਮਾ, ਮਾਤਾ ਜੀ ਦਾ ਦਿਹਾਂਤ ।

SHARE ARTICLE

103 Views

ਜਰਮਨੀ ( 8 ਮਈ ) ਖਾਲਸਾ ਰਾਜ ਲਈ ਜੂਝ ਰਹੇ ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਸਤਵੰਤ ਕੌਰ ਜੀ ਅਕਾਲ ਪੁਰਖ ਵੱਲੋਂ ਬਖ਼ਸੀ ਸਵਾਸਾਂ ਦੀ ਪੂੰਜੀ ਨੂੰ ਭੋਗਦਿਆ 7 ਮਈ ਨੂੰ ਚੜਾਈ ਕਰ ਗਏ। ਮਾਤਾ ਜੀ ਨੇ ਹਕੂਮਤੀ ਤਸ਼ੱਦਦ ਦਾ ਕੁਹਾੜਾ ਵਾਹਿਗੁਰੂ ਦੀ ਰਜ਼ਾ ’ਚ ਰਹਿ ਕੇ ਝੱਲਿਆ। ਉਹਨਾਂ ਦੇ ਸਪੁੱਤਰ ਭਾਈ ਗੁਰਮੀਤ ਸਿੰਘ ਖਨਿਆਣ ਹਕੂਮਤ ਵੱਲੋਂ ‘ਕਾਲੀ ਸੂਚੀ’ ’ਚ ਪਾਏ ਹੋਣ ਕਰਕੇ ਉਹਨਾਂ ਨੂੰ ਦਹਾਕਿਆਂ ਤੋਂ ਮਿਲ ਨਾ ਸਕੇ।
ਜ਼ਿਕਰਯੋਗ ਹੈ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਵੱਲੋਂ ਅਰੰਭੇ ਸੰਘਰਸ਼ ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਜੂਨ ਚੁਰਾਸੀ ਦੇ ਹਮਲੇ ਤੋਂ ਬਾਅਦ ਹੋਰਨਾਂ ਸਿੱਖ ਪਰਿਵਾਰਾਂ ਵਾਂਗ ਇਸ ਖਨਿਆਣ ਪਰਿਵਾਰ ਨੂੰ ਵੀ ਜ਼ੁਲਮ ਦੀ ਭੱਠੀ ’ਚ ਸੜਨਾ ਪਿਆ। ਭਾਈ ਗੁਰਮੀਤ ਸਿੰਘ ਖਨਿਆਣ ਵੱਲੋਂ ਘਰੋਂ ਰੂਪੋਸ਼ ਹੋਣ ਬਾਅਦ ਸੁਮੇਧ ਸੈਣੀ, ਸਿਵ ਕੁਮਾਰ ਤੇ ਹੋਰ ਪੁਲਿਸ ਅਫ਼ਸਰਾਂ ਦਾ ਘੋਰ ਤਸ਼ੱਦਦ ਮਾਤਾ ਸਤਵੰਤ ਕੌਰ ਜੀ ਨੇ ਅਡੋਲ ਰਹਿ ਕੇ ਆਪਣੇ ਤਨ ’ਤੇ ਝਲਿਆ। ਹਕੂਮਤੀ ਅੱਤਿਆਚਾਰ ਨੇ ਪਰਿਵਾਰ, ਰਿਸ਼ਤੇਦਾਰ, ਸਾਕ ਸੰਬੰਧੀਆਂ ਦੀ ਫੜੋ ਫੜਾਈ ਕਰਦਿਆ ਬੇਜੁਬਾਨ ਪਸ਼ੂਆਂ ਤੱਕ ਨੂੰ ਨਾ ਬਖ਼ਸਿਆ।
ਮਾਤਾ ਸਤਵੰਤ ਕੌਰ ਜੀ ਦੇ ਦੋ ਭਾਣਜੇ ਸ਼ਹੀਦ ਭਾਈ ਰਛਪਾਲ ਸਿੰਘ ਪਾਲਾ (ਕਰਨਾਣਾ) ਤੇ ਸ਼ਹੀਦ ਭਾਈ ਅਵਤਾਰ ਸਿੰਘ ਮਿੰਟੂ (ਕਰਨਾਣਾ) ਨੇ ਵੀ ਹਥਿਆਰਬੰਦ ਸੰਘਰਸ਼ ’ਚ ਸ਼ਹਾਦਤਾਂ ਪ੍ਰਾਪਤ ਕੀਤੀਆਂ। ਪਿਛਲੇ ਪੈਂਤੀ ਸਾਲਾਂ ਤੋਂ ਜਲਾਵਤਨ ਹੋਏ । ਉਹਨਾਂ ਦੇ ਪੁੱਤਰ ਭਾਈ ਖਨਿਆਣ ਨੂੰ ਮਾਤਾ ਅਠਾਰਾ ਸਾਲ ਬਾਅਦ ਸਿਰਫ ਇਕ ਵਾਰੀ ਹੀ ਮਿਲ ਸਕੇ ਤੇ ਮੁੜ ਮਿਲਣ ਦਾ ਸਬੱਬ ਨਾ ਬਣ ਸਕਿਆ।
ਮਾਤਾ ਜੀ ਦੀ ਅੰਤਿਮ ਅਰਦਾਸ 12 ਮਈ ਦਿਨ ਐਤਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਖਨਿਆਣ ਨਜ਼ਦੀਕ ਅਮਲੋਹ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 12 ਵਜੇ ਪਾਏ ਜਾਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ