Encounter between police and gangster: ਜਲੰਧਰ ਦੇ ਜੰਡਿਆਲਾ ਗੁਰੂ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜੰਡਿਆਲਾ ਕਸਬਾ ਨੇੜੇ ਪੁਲਿਸ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ।
ਦੱਸ ਦਈਏ ਕਿ ਹਾਲ ਹੀ ‘ਚ ਇਸ ਨੇ ਇਕ ਇਮੀਗ੍ਰੇਸ਼ਨ ਅਧਿਕਾਰੀ ਦੀ ਕਾਰ ‘ਤੇ ਗੋਲੀਬਾਰੀ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ। ਉਨ੍ਹਾਂ ਹੀ ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਅਤੇ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ।
ਇਹ ਵੀ ਪੜ੍ਹੋ: Sidhu vs Bajwa: ਸਿੱਧੂ-ਬਾਜਵਾ ਦੇ ਕਲੇਸ਼ ਵਿੱਚ ਰਾਜਾ ਵੜਿੰਗ ਦੀ ਐਂਟਰੀ ! ਕਿਹਾ- ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਨੁਸ਼ਾਸਨਹੀਣਤਾ
ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਇੱਕ ਗੈਂਗਸਟਰ ਨੂੰ ਫੜ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਹ ਸਾਰੀ ਜਾਣਕਾਰੀ ਸਾਡੀ ਟੀਮ ਨੂੰ ਫ਼ੋਨ ਰਾਹੀਂ ਦਿੱਤੀ ਹੈ ਅਤੇ ਇਸ ਦੀ ਪੁਸ਼ਟੀ ਵੀ ਕੀਤੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।