Home » ਮਾਝਾ » ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ 2 ਭਰਾਵਾਂ ਦੀ ਮੌਤ

ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ 2 ਭਰਾਵਾਂ ਦੀ ਮੌਤ 

SHARE ARTICLE

311 Views

ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ 2 ਭਰਾਵਾਂ ਦੀ ਮੌਤ

 

ਤਰਨਤਾਰਨ ਦੇ ਪਿੰਡ ਚੰਬਾ ਖੁਰਦ ‘ਚ ਦਰਦਨਾਕ ਹਾਦਸਾ ਵਾਪਰਿਆ ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਪ੍ਰਿਤਪਾਲ ਸਿੰਘ ਤੇ ਯੁਵਰਾਜ ਸਿੰਘ ਪੁੱਤਰ ਵਜੋਂ ਹੋਈ ਹੈ। ਦੋਵੇਂ ਨੌਜਵਾਨਾਂ ਦੀ ਉਮਰ ਮਹਿਜ਼ 17 ਤੋਂ 20 ਸਾਲ ਦੇ ਵਿਚ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਦੀ ਖੇਤ ਵਿੱਚ ਪਾਈਪ ਲਾਈਨ ਖੁਦਾਈ ਦੌਰਾਨ ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ ਮੌਤ ਹੋ ਗਈ। ਹਾਦਸੇ ਵਿਚ 2 ਭਰਾਵਾਂ ਦੀ ਮੌਤ ਹੋਣ ਦੀ ਖਬਰ ਹੈ। ਹਾਦਸਾ ਉਦੋਂ ਵਾਪਰਿਆ ਜਦੋਂ ਖੇਤੀ ਲਈ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਹੈ।

ਮਲਬਾ ਹਟਾਇਆ ਗਿਆ ਤੇ ਦੋਵੇਂ ਭਰਾਵਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ ਪਰ ਡਾਕਟਰਾਂ ਵੱਲੋ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੇ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਤਾਏ-ਚਾਚੇ ਦੀ ਪੁੱਤ ਹਾਦਸੇ ਵਿਚ ਮੌਤ ਹੋ ਗਈ। ਇੰਨੀ ਛੋਟੀ ਉਮਰ ਦੋਵੇਂ ਨੌਜਵਾਨ ਪਰਿਵਾਰ ਵਾਲਿਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਪੁੱਤਰਾਂ ਦੀ ਹੋਈ ਅਚਾਨਕ ਮੌਤ ਨਾਲ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।