Home » ਮਾਝਾ » ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਅਪਰੇਸ਼ਨ ਵਿੱਚ ਪਿੰਡ ਰਾਜੋਕੇ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ,ਹਥਿਆਰ ਅਤੇ ਕਰੰਸੀ ਬਰਾਮਦ ਕੀਤੀ

ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਅਪਰੇਸ਼ਨ ਵਿੱਚ ਪਿੰਡ ਰਾਜੋਕੇ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ,ਹਥਿਆਰ ਅਤੇ ਕਰੰਸੀ ਬਰਾਮਦ ਕੀਤੀ 

SHARE ARTICLE

345 Views

ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਅਪਰੇਸ਼ਨ ਵਿੱਚ ਪਿੰਡ ਰਾਜੋਕੇ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ,ਹਥਿਆਰ ਅਤੇ ਕਰੰਸੀ ਬਰਾਮਦ ਕੀਤੀ

ਤਲਾਸ਼ੀ ਦੌਰਾਨ ਪੰਜਾਬ ਪੁਲਿਸ ਨੂੰ ਇਕ ਪਿਸਤੌਲ 30 ਬੋਰ, ਦੋ ਮੈਗਜੀਨ 30 ਬੋਰ,3 ਮੈਗਜੀਨ 9ਐਮਐਮ,108 ਰਾਊਡ 9 ਐਮਐਮ, 3 ਕਿਲੋ 124 ਗ੍ਰਾਮ ਹੈਰੋਇਨ , 2 ਇਲੈਕਟ੍ਰਾਨਿਕ ਕੰਡੇ ਅਤੇ 3 ਲੱਖ ਭਾਰਤੀ ਕਰੰਸੀ ਬਰਾਮਦ ਕੀਤੀ ਗਈ।

 

 

ਜਿਲਾ ਤਰਨ ਤਾਰਨ ਦੇ ਏਰੀਏ ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਰਾਜੋਕੇ ਤੋਂ ਪੰਜਾਬ ਪੁਲਿਸ ਅਤੇ ਬੀਐਸਐਫ 103 ਬਟਾਲੀਅਨ ਨੇ ਸਾਂਝੇ ਅਪਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ।ਜਿਸ ਵਿੱਚ ਹਥਿਆਰ ਹੈਰੋਇਨ ਅਤੇ ਕਰੰਸੀ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਪੰਜਾਬ ਪੁਲਿਸ ਦਾ ਬੀਐਸਐਫ ਨਾਲ ਸਾਂਝਾ ਆਪਰੇਸ਼ਨ ਚੱਲਦਾ ਰਹਿੰਦਾ ਹੈ ਜਿਸ ਵਿੱਚ ਵੱਡੀਆਂ ਰਿਕਵਰੀਆਂ ਹੁੰਦੀਆਂ ਰਹਿੰਦੀਆਂ ਹਨ ਉਸੇ ਤਰ੍ਹਾਂ ਹੀ ਅੱਜ ਪਿੰਡ ਰਾਜੋਕੇ ਤੋਂ ਵੱਡੀ ਰਿਕਵਰੀ ਹੋਈ ਹੈ। ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਜਸਵਿੰਦਰ ਸਿੰਘ ਪਿੰਡ ਰਾਜੋਕੇ ਦੇ ਵਿਅਕਤੀ ਨੂੰ ਅੰਮ੍ਰਿਤਸਰ ਪੁਲਿਸ ਨੇ ਮੁਕਦਮਾ ਨੰਬਰ 30/24 ਵਿੱਚ ਗ੍ਰਿਫਤਾਰ ਕੀਤਾ ਸੀ ਜਿਸ ਕੋਲੋਂ ਪਿਸਤੌਲ ਅਤੇ ਮੈਗਜੀਨ ਬਰਾਮਦ ਹੋਏ ਸੀ । ਪੰਜਾਬ ਪੁਲਿਸ ਅਤੇ ਬੀਐਸਐਫ ਨੂੰ ਇਸ ਵਿਅਕਤੀ ਕੋਲ ਹੋਰ ਗੈਰ ਕਾਨੂੰਨੀ ਵਸਤੂਆਂ ਹੋਣ ਦਾ ਸ਼ੱਕ ਸੀ ਜਿਸ ਨੂੰ ਲੈ ਕੇ ਬੀਐਸਐਫ 103 ਬਟਾਲੀਅਨ ਅਤੇ ਪੰਜਾਬ ਪੁਲਿਸ ਵੱਲੋਂ ਇੱਕ ਸਾਂਝਾ ਅਪ੍ਰੇਸ਼ਨ ਕੀਤਾ ਗਿਆ ਜਿਸ ਵਿੱਚ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਤਲਾਸ਼ੀ ਦੌਰਾਨ ਪੰਜਾਬ ਪੁਲਿਸ ਨੂੰ ਇਕ ਪਿਸਤੌਲ 30 ਬੋਰ, ਦੋ ਮੈਗਜੀਨ 30 ਬੋਰ,3 ਮੈਗਜੀਨ 9ਐਮਐਮ,108 ਰਾਊਡ 9 ਐਮਐਮ, 4 ਪੈਕਿਟ ਅਤੇ 2 ਬੋਤਲਾਂ ਜਿਹਨਾਂ ਵਿਚ 3 ਕਿਲੋ 124 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ 2 ਇਲੈਕਟ੍ਰਾਨਿਕ ਕੰਡੇ ਅਤੇ 3 ਲੱਖ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਮੁਕਦਮਾ ਨੰਬਰ 63 ਕੇਸ ਐਨ.ਡੀ.ਪੀ.ਐਸ. ਐਕਟ ਦੀ U/s 21Cਅਤੇ ਅਸਲਾ ਐਕਟ 25(6) ਦਰਜ ਕੀਤਾ ਗਿਆ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜੋ ਇਸ ਗਤੀਵਿਧੀਆਂ ਵਿੱਚ ਸ਼ਾਮਿਲ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਇਸ ਘਰ ਦਾ ਮੈਂਬਰ ਜਸਵਿੰਦਰ ਸਿੰਘ ਪਹਿਲਾਂ ਹੀ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ ਉਸ ਨੂੰ ਰਿਮਾਂਡ ਤੇ ਲਿਆ ਕੇ ਪੁਛ ਗਿਛ ਕੀਤੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ