Home » ਮਾਝਾ » ਕਨੇਡਾ ਜਾਣ ਦੀ ਖੁਸ਼ੀ ਵਿੱਚ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸੜਕ ਹਾਦਸੇ ਦੌਰਾਨ ਮੌਤ, ਇੱਕ ਜ਼ਖ਼ਮੀ

ਕਨੇਡਾ ਜਾਣ ਦੀ ਖੁਸ਼ੀ ਵਿੱਚ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸੜਕ ਹਾਦਸੇ ਦੌਰਾਨ ਮੌਤ, ਇੱਕ ਜ਼ਖ਼ਮੀ 

SHARE ARTICLE

270 Views

 

 

 

ਕਨੇਡਾ ਜਾਣ ਦੀ ਖੁਸ਼ੀ ਵਿੱਚ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸੜਕ ਹਾਦਸੇ ਦੌਰਾਨ ਮੌਤ, ਇੱਕ ਜ਼ਖ਼ਮੀ

 

ਹਰੀਕੇ ਭਿੱਖੀਵਿੰਡ ਰੋਡ ਤੇ ਦੇਰ ਸ਼ਾਮ ਕਾਰ ਦੇ ਅਣਪਛਾਤੇ ਵਾਹਨ ਨਾਲ ਹੋਏ ਹਾਦਸੇ ਦੌਰਾਨ ਪਤੀ ਪਤਨੀ ਅਤੇ ਉਹਨਾਂ ਦੇ ਬੇਟੇ ਦੀ ਮੌਤ ਹੋ ਗਈ ਜਦੋ ਕਿ ਉਹਨਾਂ ਦਾ ਭਾਣਜਾ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਪੱਟੀ ਭੇਜਿਆ ਅਤੇ ਜਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਕਾਰ ਸਵਾਰ ਨੇੜਲੇ ਪਿੰਡ ਠੱਕਰਪੁਰਾ ਦੇ ਵਸਨੀਕ ਹਨ। ਜਾਣਕਾਰੀ ਅਨੁਸਾਰ ਕਾਰ ਸਵਾਰ ਨਿਸ਼ਾਨ ਸਿੰਘ ਆਪਣੀ ਪਤਨੀ ਰਜਵੰਤ ਕੌਰ ਆਪਣੇ ਬੇਟੇ ਨਵਦੀਪ ਸਿੰਘ ਅਤੇ ਭਾਣਜੇ ਜਗਜੀਤ ਸਿੰਘ ਸਮੇਤ ਸੰਗਰੂਰ ਤੋ ਠੱਕਰਪੁਰਾ ਆ ਰਹੇ ਸਨ ਕਿ ਪਿੰਡ ਬੂਹ ਹਵੇਲੀਆਂ ਦੇ ਮੋੜ ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਜਾਣ ਤੇ ਨਿਸ਼ਾਨ ਸਿੰਘ ,ਪਤਨੀ ਰਜਵੰਤ ਕੌਰ, ਬੇਟਾ ਨਵਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਕੁਝ ਦਿਨ ਬਾਅਦ ਪੁੱਤਰ ਨੇ ਜਾਣਾ ਸੀ ਵਿਦੇਸ਼ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।ਗੰਭੀਰ ਜਖਮੀ ਜਗਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਨੇ ਹਸਪਤਾਲ ਭੇਜਿਆ। ਹਾਦਸੇ ਬਾਰੇ ਪਤਾ ਲੱਗਣ ਤੇ ਪਿੰਡ ਬੂਹ ਹਵੇਲੀਆਂ ਦੇ ਲੋਕਾਂ ਨੇ ਭਾਰੀ ਮੁਸ਼ੱਕਤ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।