32 ਹਰਵਿੰਦਰ ਸਿੰਘ ਦੀ ਵਿਦੇਸ਼ ਹੋਈ ਮੌਤ ਕੁਝ ਦਿਨ ਪਹਿਲਾਂ ਹੀ ਗਿਆ ਸੀ ਰੋਜੀ ਰੋਟੀ ਕਮਾਉਣ
ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਦੋ ਬੱਚੇ ਅਤੇ ਮਾਂ ਨੂੰ ਛੱਡ ਗਿਆ ਹੈ
ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਗਏ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ ।ਇਥੋਂ ਦੇ ਰਹਿਣ ਵਾਲੇ (32 ਸਾਲਾ) ਹਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਦੀ ਵਿਦੇਸ਼ (ਪੁਰਤਗਾਲ) ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਅਜੇ ਵਿਦੇਸ਼ ਵਿੱਚ ਗਏ ਤਕਰੀਬਨ 20 ਦਿਨ ਹੀ ਹੋਏ ਸਨ ਅਤੇ ਇਸ ਦੌਰਾਨ ਹਰਵਿੰਦਰ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਅਤੇ ਕੱਲ ਬਾਅਦ ਦੁਪਹਿਰ ਉਸਦੀ ਮੌਤ ਹੋ ਗਈ । ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ਅਤੇ ਮਾਂ ਸੁਖਬੀਰ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਨੂੰ ਅਜੇ ਵਿਦੇਸ਼ ਗਏ 20 ਦਿਨ ਹੀ ਹੋਏ ਸਨ ਕਿ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਅਤੇ ਕੱਲ 22 ਮਈ ਦੀ ਦੁਪਹਿਰ ਉਸ ਦੀ ਅਚਾਨਕ ਮੌਤ ਹੋ ਗਈ ਉਹਨਾਂ ਦੱਸਿਆ ਕਿ ਹਰਵਿੰਦਰ ਸਿੰਘ ਆਪਣੇ ਪਰਿਵਾਰ ਦੀ ਖਾਤਰ ਰੋਜੀ ਰੋਟੀ ਕਮਾਉਣ ਲਈ ਵਿਦੇਸ਼ ਵਿੱਚ ਗਿਆ ਸੀ ਪਰੰਤੂ ਉਸਦਾ ਇਸ ਤਰਾਂ ਪਰਿਵਾਰ ਨੂੰ ਛੱਡ ਕੇ ਚਲੇ ਜਾਣਾ ਉਹਨਾਂ ਲਈ ਵੱਡਾ ਘਾਟਾ ਹੈ ਉੱਥੇ ਹੀ ਇਸ ਮੌਕੇ ਮ੍ਰਿਤਕ ਦੀ ਪਤਨੀ ਪਵਨਦੀਪ ਕੌਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਸ ਦੇ ਪਤੀ ਦੀ ਲਾਸ਼ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ ਤਾਂ ਕਿ ਅੰਤਿਮ ਰਸਮਾਂ ਪੂਰੀਆਂ ਕਰਕੇ ਹਰਵਿੰਦਰ ਸਿੰਘ ਦਾ ਸੰਸਕਾਰ ਕੀਤਾ ਜਾ ਸਕੇ । ਨਾਲ ਹੀ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪਰਿਵਾਰ ਨੂੰ ਬਣਦੀ ਬੁਨਿਆਦੀ ਸਹੂਲਤਾਂ ਦਵਾਈਆਂ ਜਾਣ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।