ਨਵਾਂਸ਼ਹਿਰ (28 ਮਈ) ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸਹਿਰ ਵਲੋ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ 4 ਦਿਨਾ ਗੁਰਮਤਿ ਕੈਂਪ ਲਗਾਇਆ ਗਿਆ।ਬੱਚਿਆਂ ਨਾਲ ਗੁਰਬਾਣੀ,ਸਿੱਖ ਇਤਿਹਾਸ,ਸਿੱਖ ਰਹਿਤ ਮਰਿਆਦਾ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਸਾਂਝ ਕੀਤੀ ਗਈ। 4 ਦਿਨਾ ਕੈਂਪ ਦੇ ਆਖਰੀ ਦਿਨ ਬੱਚਿਆਂ ਦਾ ਪਰਚਾ ਲਿਆ ਗਿਆ ਅਤੇ ਚੰਗੇ ਅੰਕ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਰੋਹ ਵਿਚ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਜਸਪਾਲ ਸਿੰਘ ਜਾਦਲੀ ਨੇ ਅਜਿਹੇ ਯਤਨਾਂ ਨੂੰ ਸਮੇਂ ਦੀ ਮੁੱਖ ਲੋੜ ਦਸਿਆ ਅਤੇ ਅਗਲੇਰੇ ਸਮੇਂ ਵਿੱਚ ਵੀ ਅਜਿਹੇ ਕਾਰਜਾਂ ਚ ਸੰਸਥਾ ਦੀ ਸ਼ਿਰਕਤ ਨੂੰ ਯਕੀਨੀ ਦਸਿਆ। ਪ੍ਰਧਾਨ ਸਰਦਾਰ ਤਰਨਜੀਤ ਸਿੰਘ ਥਾਂਦੀ ਨੇ ਇਸ ਗੁਰਮਤਿ ਪ੍ਰਚਾਰ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਜੂਨ ਮਹੀਨੇ ਵਿੱਚ ਵੀ ਦੌਲਤਪੁਰ ਵਿਖੇ ਗੁਰਮਤਿ ਕੈਂਪ ਲਗਾਉਣ ਦਾ ਵਾਅਦਾ ਕੀਤਾ ਅਤੇ ਪ੍ਰਬੰਧਕ ਸੱਜਣਾ ਵਲੋਂ ਦਸਿਆ ਗਿਆ ਕਿ ਹੋਰ ਪਿੰਡਾਂ ਦੇ ਬੱਚਿਆਂ ਨੂੰ ਵੀ ਇਸ ਕੈਂਪ ਵਿੱਚ ਸ਼ਾਮਿਲ ਕੀਤਾ ਜਾਵੇਗਾ। ਨਿਰਦੇਸ਼ਕ ਸਰਦਾਰ ਕ੍ਰਿਪਾਲ ਸਿੰਘ ਖਾਬੜਾ ਨੇ ਇਸ ਗੁਰਮਤਿ ਕੈਂਪ ਨੂੰ ਨਿਵੇਕਲਾ ਅਤੇ ਵਿਦਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦੇ ਵਿਕਾਸ ਲਈ ਸਾਰਥਕ ਯਤਨ ਦਸਿਆ। ਸਮਾਪਤੀ ਸਮਾਰੋਹ ਵਿੱਚ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਾਜ ਰਾਣੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਦੇ ਸਮੂਹ ਪ੍ਰਬੰਧਕ ਸੱਜਣਾ ਦਾ ਧੰਨਵਾਦ ਕੀਤਾ। ਬੱਬਰ ਕਰਮ ਸਿੰਘ ਮੈਮੋਰੀਅਲ ਸਕੂਲ ਦੇ ਸਮੂਹ ਪ੍ਰਬੰਧਕ ਸੱਜਣਾ ਵਲੋਂ ਪਰਚਾਰਕ ਜੱਥੇ ਦਾ ਸਨਮਾਨ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਦੇ ਪ੍ਰਬੰਧਕ ਭਾਈ ਜਰਨੈਲ ਸਿੰਘ ਜੀ ਅਤੇ ਭਾਈ ਗੁਰਨੇਕ ਸਿੰਘ ਚੂਹੜਪੁਰ ਵਲੋਂ ਸਮੂਹ ਸਕੂਲ ਸਟਾਫ਼ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ।ਸਮਾਪਤੀ ਸਮਾਰੋਹ ਵਿੱਚ ਬੋਲਦਿਆਂ ਭਾਈ ਸਿਮਰਪ੍ਰੀਤ ਸਿੰਘ ਜੈਤੋ ਨੇ ਜਾਣਕਾਰੀ ਦਿੱਤੀ ਕਿ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਕੇਂਦਰ ਵਲ੍ਹੋਂ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਗੁਰਮਤਿ ਪ੍ਰਚਾਰ ਕੈਂਪ ਲਗਾਏ ਜਾਂਦੇ ਹਨ ਅਤੇ ਇਸੇ ਲੜੀ ਵਿੱਚ ਇਹ ਇਸ ਮਹੀਨੇ ਦਾ 8ਵਾਂ ਗੁਰਮਤਿ ਕੈਂਪ ਲਗਾਇਆ ਗਿਆ ਹੈ।ਕੈਂਪ ਪ੍ਰਚਾਰ ਦੀ ਸੇਵਾ ਭਾਈ ਸਿਮਰਪ੍ਰੀਤ ਸਿੰਘ ਜੈਤੋ,ਭਾਈ ਅਮਨਦੀਪ ਸਿੰਘ ਮੁਕਤਸਰ,ਭਾਈ ਜਰਨੈਲ ਸਿੰਘ ਖਾਲਸਾ ਅਤੇ ਭਾਈ ਰਜਿੰਦਰ ਸਿੰਘ ਦੀ ਅਗਵਾਈ ਵਾਲੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਪਰਚਾਰਕ ਜੱਥੇ ਵੱਲੋਂ ਕੀਤੀ ਜਾਂਦੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।