Home » ਮਾਝਾ » ਗੁਰਪ੍ਰੀਤ ਗੋਰਾ ਜੋਤੀਸ਼ਾਹ ਵੱਲੋ ਆਪ ਉਮੀਦਵਾਰ ਲਾਲਜੀਤ ਭੁੱਲਰ ਨੂੰ ਦੇਸ਼ੀ ਘਿਓ ਨਾਲ ਤੋਲਿਆ

ਗੁਰਪ੍ਰੀਤ ਗੋਰਾ ਜੋਤੀਸ਼ਾਹ ਵੱਲੋ ਆਪ ਉਮੀਦਵਾਰ ਲਾਲਜੀਤ ਭੁੱਲਰ ਨੂੰ ਦੇਸ਼ੀ ਘਿਓ ਨਾਲ ਤੋਲਿਆ 

SHARE ARTICLE

200 Views

ਗੁਰਪ੍ਰੀਤ ਗੋਰਾ ਜੋਤੀਸ਼ਾਹ ਵੱਲੋ ਆਪ ਉਮੀਦਵਾਰ ਲਾਲਜੀਤ ਭੁੱਲਰ ਨੂੰ ਦੇਸ਼ੀ ਘਿਓ ਨਾਲ ਤੋਲਿਆ

ਲਾਲਜੀਤ ਸਿੰਘ ਭੁੱਲਰ ਵਲੋਂ ਪੱਟੀ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਕੀਤਾ ਗਿਆ ਚੋਣ ਪ੍ਰਚਾਰ

ਵੱਖ ਵੱਖ ਥਾਵਾਂ ਤੇ ਹੋਇਆ ਨਿੱਘਾ ਸੁਆਗਤ ਲੋਕਾਂ ਨੇ ਦਿੱਤਾ ਸਮਰਥਨ

ਪੱਟੀ 29 ਮਈ (ਹੈਪੀ ਸਭਰਾਂ )ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਹਲਕੇ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਹਲਕੇ ਦੇ ਸਭਰਾ, ਧਾਰੀਵਾਲ , ਚੁਸਲੇਵਾੜ, ਬਾਹਮਣੀਵਾਲਾ, ਉਬੋਕੇ ਜੋਤੀਸ਼ਾਹ ਸਮੇਤ ਵੱਖ ਵੱਖ ਪਿੰਡਾਂ ਵਿਚ ਤੂਫ਼ਾਨੀ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਪਿੰਡ ਜੋਤੀ ਸ਼ਾਹ ਵਿਚ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਰਾ ਜੋਤੀ ਸ਼ਾਹ ਵਲੋਂ ਇਕ ਵਿਸ਼ਾਲ ਰੈਲੀ ਕਾਰਵਾਈ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ । ਇਸ ਮੌਕੇ ਆਪ ਆਗੂ ਗੁਰਪ੍ਰੀਤ ਸਿੰਘ ਗੋਰਾ ਪਰਮਜੀਤ ਸਿੰਘ ਅੰਗਰੇਜ ਸਿੰਘ ਸੂਬੇਦਾਰ ਹਰਪਾਲ ਸਿੰਘ ਜੈਮਲ ਸਿੰਘ ਰੇਸ਼ਮ ਸਿੰਘ ਵਰਿਆਮ ਸਿੰਘ ਹਰਜੀਤ ਸਿੰਘ ਨੰਬਰਦਾਰ ਦਿਲਬਾਗ ਸਿੰਘ ਬਲਜਿੰਦਰ ਸਿੰਘ ਜੋਤੀ ਸ਼ਾਹ ਨੇ ਲਾਲਜੀਤ ਸਿੰਘ ਭੁੱਲਰ ਨੂੰ ਦੇਸੀ ਘਿਓ ਨਾਲ ਤੋਲਿਆ ਗਿਆ ਕਰੀਬ 102 ਕਿਲੋ ਦੇਸੀ ਘਿਓ ਨਾਲ ਤੋਲਣ ਤੋਂ ਬਾਅਦ ਉਹ ਘਿਓ ਗਰੀਬ ਲੋਕਾਂ ਵੀ ਵੰਡਿਆ ਗਿਆ। 

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਇਲਾਕੇ ਦੇ ਜਾਣੇ ਪਛਾਣੇ ਉਮੀਦਵਾਰ ਹਨ ਅਤੇ ਹਮੇਸ਼ਾ ਲੋਕਾਂ ਵਿਚ ਵਿਚਰਦੇ ਹੋਏ ਉਨ੍ਹਾਂ ਇਲਾਕੇ ਦੇ ਕੰਮ ਪਹਿਲ ਦੇ ਅਧਾਰ ਤੇ ਅਤੇ ਇਮਾਨਦਾਰੀ ਨਾਲ ਕੀਤੇ ਹਨ ਉਨ੍ਹਾਂ ਕਿਹਾ ਉਨ੍ਹਾਂ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਜ ਤੱਕ ਕਿਸੇ ਵੀ ਨਸ਼ਾ ਤਸਕਰ ਦੀ ਹਮਾਇਤ ਨਹੀਂ ਕੀਤੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਜੋ ਇਕ ਵਾਅਦਾ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਸੀ ਉਹ ਵੀ ਜਲਦੀ ਪੂਰਾ ਕੀਤਾ ਜਾ ਰਿਹਾ ਹੈ ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਵਿਚ ਉਨ੍ਹਾਂ ਦੀ ਭਾਈਵਾਲ ਸਰਕਾਰ ਬਣਨ ਜਾ ਰਹੀ ਹੈ ਜਿਸ ਨਾਲ ਪੰਜਾਬ ਨੂੰ ਹੋਰ ਤਰੱਕੀਆਂ ਵੱਲ ਲਿਜਾਇਆ ਜਾਵੇਗਾ। ਅੱਜ ਵੱਖ-ਵੱਖ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਪ ਉਮੀਦਵਾਰ ਲਾਲਜੀਤ ਭੁੱਲਰ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ 600 ਯੂਨਿਟ ਮੁਆਫ਼ ਕਰਨ ਨਾਲ ਪੰਜਾਬ ਦੇ 90 ਪ੍ਰਤੀਸ਼ਤ ਖ਼ਪਤਕਾਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਵੱਡੀ ਪੱਧਰ ’ਤੇ ਰਾਜ ਵਿੱਚ ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੇ ਤਰਜੀਹੀ ਏਜੰਡੇ ’ਤੇ ਹੈ ਅਤੇ ਦੋਵਾਂ ਲਈ ਬਜਟ ਵਿੱਚ ਕਈ ਗੁਣਾਂ ਵਾਧਾ ਕੀਤਾ ਗਿਆ ਹੈ ਤਾਂ ਜੋ ਗਰੀਬਾਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਬੇਰੁਜ਼ਗਾਰ ਬੱਚਿਆਂ ਨੂੰ 45 ਹਜ਼ਾਰ ਨੌਕਰੀਆਂ ਬਿਨਾਂ ਸਿਫ਼ਾਰਸ਼ ਅਤੇ ਬਿਨਾਂ ਪੈਸੇ ਤੋਂ ਦੇਣ ਦਾ ਵੀ ਦਾਅਵਾ ਕੀਤਾ।ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਅਕਾਲੀ ਦਲ, ਕਾਂਗਰਸ ਪਾਰਟੀ ਨੂੰ ਛੱਡ ਕੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਹਨਾਂ ਨੂੰ ਆਪ ਉਮੀਦਵਾਰ ਲਾਲਜੀਤ ਭੁੱਲਰ ਨੇ ਸਨਮਾਨਿਤ ਕਰਦਿਆ ਆਖਿਆ ਕੀ ਪਾਰਟੀ ਵਿੱਚ ਹਰ ਇਕ ਦਾ ਮਾਨ ਸਨਮਾਨ ਕੀਤਾ ਜਾਏਗਾ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਰਾਜਬੀਰ ਸਿੰਘ ਆੜ੍ਹਤੀਆ ਐਸੋਸੀਏਸ਼ਨ , ਜ਼ਿਲ੍ਾ ਮੀਤ ਪ੍ਰਧਾਨ ਸੋਨੂ ਸੇਖੋ,ਗੁਰਲਾਲ ਸਿੰਘ ਧਾਰੀਵਾਲ, ਸੁਖ ਬਾਠ ਧਿਗਾਣਾ, ਜੁਗਰਾਜ ਸਿੰਘ ਧਗਾਨਾ, ਬਿਲਾ ਜੋਸ਼ਨ, ਜਸਬੀਰ ਸਿੰਘ ਬੋਪਾਰਾਏ, ਲਵ ਸਭਰਾ,ਕਾਰਜ ਸਿੰਘ ਸਭਰਾ,ਪਰਮਜੀਤ ਸਿੰਘ, ਅੰਗਰੇਜ ਸਿੰਘ ਸੂਬੇਦਾਰ, ਹਰਪਾਲ ਸਿੰਘ, ਜੈਮਲ ਸਿੰਘ, ਰੇਸ਼ਮ ਸਿੰਘ, ਵਰਿਆਮ ਸਿੰਘ, ਹਰਜੀਤ ਸਿੰਘ ਨੰਬਰਦਾਰ, ਦਿਲਬਾਗ ਸਿੰਘ, ਬਲਜਿੰਦਰ ਸਿੰਘ,ਬਾਬਾ ਬਲਜਿੰਦਰ ਸਿੰਘ ਚੂਸਲੇਵੜ,ਸੋਨੂੰ ਭੁੱਲਰ ਕਿਰਤੋਵਾਲ, ਲਾਲੀ ਵਿਰਕ, ਸਿੰਕਦਰ ਸਿੰਘ ਚੀਮਾ ਪ੍ਰਧਾਨ ਟਰੱਕ ਯੂਨੀਅਨ ਪੱਟੀ ਸੰਦੀਪ ਸੋਹਲ ,ਚਰਨਜੀਤ ਸਿੰਘ ਜੋਤੀਸ਼ਾਹ, ਜੱਗੀ ਸਰਹਾਲੀ, ਜੱਸ ਭੁੱਲਰ, ਸਰਪੰਚ ਸਰਦੂਲ ਸਿੰਘ ਸਭਰਾ,ਸਤਨਾਮ ਸਿੰਘ ਠੇਕੇਦਾਰ, ਕੁਲਦੀਪ ਸਿੰਘ ਸਰਪੰਚ ਜਤਾਲਾ, ਜੋਧਾ ਉਬੋਕੇ, ਮੁਖਵਿੰਦਰ ਸਿੰਘ, ਗੋਲਡੀ ਸਾਬਕਾ ਸਰਪੰਚ, ਗੁਰਬਚਨ ਸਿੰਘ ਸੋਨੂੰ ਬਰਵਾਲਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ