ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਨੇ ਕੀਤੀ ਮਰੀਜ਼ ਜੀ ਆਰਥਿਕ ਸਹਾਇਤਾ।
ਪੱਟੀ 5 ਜੂਨ ( ਹੈਪੀ ਸਭਰਾ ) ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਪੱਟੀ ਇਲਾਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਮਾਜ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾ ਰਹੀ ਹੈ। ਇਸੇ ਸੇਵਾ ਤਹਿਤ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ਾਂ ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਜੈ ਦੀਪ ਸਿੰਘ ਉਮਰ 7 ਸਾਲ ਜੋ ਕਿ ਬਿਮਾਰ ਹੋਣ ਕਾਰਨ ਹਸਪਤਾਲ ਦਾਖ਼ਲ ਹੈ। ਉਸ ਨੂੰ ਸੁਸਾਇਟੀ ਵੱਲੋਂ ਆਰਥਿਕ ਸਹਾਇਤਾ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੁਸਾਇਟੀ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵੱਲੋਂ ਸਮਾਜ ਸੇਵਾ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ,ਓਸੇ ਲੜੀ ਤਹਿਤ ਜੈ ਦੀਪ ਸਿੰਘ ਉਮਰ 7 ਸਾਲ ਵਾਸੀ ਪੱਟੀ ਜੋ ਪੇਟ ਵਿੱਚ ਇੰਨਫੈਕਸ਼ਨ ਦੇ ਚੱਲਦਿਆਂ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖ਼ਲ ਹੈ।ਪਰਿਵਾਰ ਆਰਥਿਕ ਤੌਰ ਤੇ ਕਮਜ਼ੋਰ ਹੈ।ਉਸ ਦੇ ਇਲਾਜ ਦੇ ਲਈ ਸੁਸਾਇਟੀ ਵੱਲੋਂ 5 ਹਜ਼ਾਰ ਰੁਪਏ ਦੀ ਇਮਦਾਦ ਕੀਤੀ ਗਈ ਹੈ। ਕੁਦਰਤ ਬੱਚੇ ਨੂੰ ਜਲਦ ਸਿਹਤਯਾਬੀ ਬਖਸ਼ਿਸ਼ ਕਰੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਦਰਤ ਨੇ ਜੇ ਸਾਨੂੰ ਇਸ ਯੋਗ ਬਣਾਇਆ ਹੈ ਕਿ ਅਸੀਂ ਕਿਸੇ ਦੀ ਇਮਦਾਦ ਕਰ ਸਕਦੇ ਹਾਂ ਤਾਂ ਲੋੜਵੰਦ ਦੀ ਸਹਾਇਤਾ ਕਰ ਕੁਦਰਤ ਦਾ ਸ਼ੁਕਰਾਨਾ ਕਰਦੇ ਰਹਿਣਾ ਚਾਹੀਦਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









