ਚੰਡੀਗੜ੍ਹ ਏਅਰਪੋਰਟ ਤੇ ਐਮ ਪੀ ਕੰਗਨਾ ਰਣੌਤ ਤੇ ਮਹਿਲਾ ਕਰਮਚਾਰੀ ਨੇ ਥੱਪੜ ਮਾਰਿਆ
ਚੰਡੀਗੜ੍ਹ ਏਅਰਪੋਰਟ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਦਿੱਲੀ ਜਾ ਰਹੀ ਕੰਗਨਾ ਰਣੌਤ ਨੂੰ CIsF ਡਿਊਟੀ ‘ਤੇ ਤਾਇਨਾਤ ਮਹਿਲਾ ਕਰਮਚਾਰੀ ਕੁਲਬੀਰ ਕੌਰ ਨੇ ਥੱਪੜ ਮਾਰ ਦਿੱਤਾ।
ਕੁਲਬੀਰ ਕੌਰ ਨੇ ਕਿਹਾ ਕਿ ਕੰਗਨਾ ਰਣੌਤ ਨੇ ਕਿਸਾਨੀ ਅੰਦੋਲਨ ਦੋਰਾਨ ਪੰਜਾਬ ਦੀਆਂ ਔਰਤਾਂ ਨੂੰ ਗ਼ਲਤ ਸ਼ਬਦਾਵਲੀ ਬੋਲੀ ਸੀ ਉਸ ਅੰਦੋਲਨ ਵਿਚ ਮੇਰੀ ਮਾਂ ਵੀ ਸੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।