Home » ਸੰਸਾਰ » ਜਰਮਨੀ » ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਯਾਦ ਨੂੰ ਸਮਰਪਿਤ 74ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਆਰੰਭ ਹੋਇਆ

ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਯਾਦ ਨੂੰ ਸਮਰਪਿਤ 74ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਆਰੰਭ ਹੋਇਆ

SHARE ARTICLE

331 Views

ਫਰੈਂਕਫੋਰਟ (7 ਜੂਨ ) ਬਾਬਾ ਮੱਖਣ ਸ਼ਾਹ ਮੈਮੋਰੀਅਲ ਸਿੱਖ ਐਸੋਸੀਏਸ਼ਨ ਸੁਸਾਈਟੀ ਵੱਲੋਂ ਗੁਰਦੁਆਰਾ ਸਿੱਖ ਸੈਂਟਰ ਫਰੈਂਫਫੋਰਟ ਸਮੂਹ ਸੰਗਤਾਂ ਵੱਲੋਂ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਜੀ ਦੀ ਯਾਦ ਵਿੱਚ 74ਵਾਂ ਗੁਰਮਤਿ ਸਮਾਗਮ ਦੀ ਸ਼ੁਰੂਆਤ ਕੀਤੀ ਗਈ, ਇਸ ਸਮੇਂ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰਵਾਇਆ ਗਿਆ ਜਿਨਾਂ ਦੇ ਭੋਗ 9 ਜੂਨ ਐਤਵਾਰ 11 ਵਜੇ ਪੈਣਗੇ ਉਪਰੰਤ ਹਜੂਰੀ ਰਾਗੀ ਜਥਾ ਭਾਈ ਕਰਨੈਲ ਸਿੰਘ ਜੀ ਦਰਬਾਰ ਸਾਹਿਬ ਸੱਚਖੰਡ ਅੰਮ੍ਰਿਤਸਰ ਤੋਂ ਉਹ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਨਗੇ , ਭਾਈ ਭੁਪਿੰਦਰ ਸਿੰਘ ਜੀ ਮਹਿਮੂਦਪੁਰ ਕਥਾ ਕਰਨਗੇ । ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ, ਭਾਈ ਕੁਲਵਿੰਦਰ ਸਿੰਘ ਸਭਰਾ ਕਵਿਸ਼ਰੀ ਵਾਰਾਂ ਰਾਹੀਂ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਕੀਰਤਨ ਨਾਲ ਸੰਗਤਾਂ ਦੀ ਸੇਵਾ ਕਰਨਗੇ । ਸੋ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ