ਅਮ੍ਰਿਤਸਰ (8 ਜੂਨ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੇ ਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਤੇ ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰ ਸ. ਜਸਬੀਰ ਸਿੰਘ ਤੇ ਸਾਥੀ ਸ. ਗੁਰਪ੍ਰੀਤ ਸਿੰਘ ਦੇ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਲਈ ਦੁੱਖਦਾਈ ਘੜੀ ਹੈ, ਉਹ ਇੱਕ ਕੀਰਤਨ ਸਮਾਗਮ ਦੇ ਲਈ ਟਾਟਾ ਨਗਰ ਵਿਖੇ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਘਟਨਾ ਵਾਪਰ ਗਈ। ਗਿਆਨੀ ਮਲਕੀਤ ਸਿੰਘ ਜੀ ਨੂੰ ਵੱਡਾ ਘਾਟਾ ਪਿਆ ਹੈ। ਅਦਾਰਾ ਖਿੜਿਆ ਪੰਜਾਬ, ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਅਤੇ ਹੋਰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਕਰਤਾ ਪੁਰਖ ਵਾਹਿਗੁਰੂ ਅੱਗੇ ਅਰਦਾਸ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।