ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਪ ਅਸਥਾਨ ਭਾਈ ਤਾਰੂ ਸਿੰਘ ਜੀ ਪੂਹਲਾ ਵਿਖੇ ਜਪ ਤਪ ਸਮਾਗਮ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ
ਗੁਰਦੁਆਰਾ ਤਪ ਅਸਥਾਨ ਭਾਈ ਤਾਰੂ ਸਿੰਘ ਜੀ ਪੂਹਲਾ ਜੀ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਪ ਤਪ ਸਮਾਗਮ ਅਤੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਾਏ ਗਏ ਜਿਸ ਵਿੱਚ ਇਲਾਕੇ ਦੀਆ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ। ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਰਾਗੀ ਭਾਈ ਤੇਜਪਾਲ ਸਿੰਘ ਜੀ, ਰਾਗੀ ਭਾਈ ਸਰਵਨ ਸਿੰਘ ਜੀ, ਰਾਗੀ ਭਾਈ ਜਗਮੋਹਨ ਸਿੰਘ ਜੀ ਦੇ ਜਥੇ ਵੱਲੋਂ ਕੀਰਤਨ ਦੀ ਹਾਜ਼ਰੀ ਲਗਵਾਈ ਗਈ। ਇਸ ਮੌਕੇ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਇਤਿਹਾਸ ਸਰਵਣ ਕਰਵਾਇਆ ਅਤੇ ਜਾਗਰੂਕਤ ਕੀਤਾ। ਇਸ ਸਮਾਗਮ ਵਿੱਚ ਸੰਗਤਾਂ ਵੱਲੋਂ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ,ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਰਵਨ ਕੀਤੇ ਗਏ ।ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ ਵਿੱਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਜਿਨਾਂ ਨੂੰ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਹਰਮਿੰਦਰ ਸਿੰਘ ਜੀ ਵੱਲੋਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ।ਸਮਾਗਮ ਵਿੱਚ ਵਿਸ਼ੇਸ਼ ਸਹਿਯੋਗ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ,ਰਸੀਵਰ ਜਸਪਾਲ ਸਿੰਘ, ਮੈਨੇਜਰ ਜਗੀਰ ਸਿੰਘ ਅਤੇ ਸਮੂਹ ਇਲਾਕਾ ਨਿਵਾਸੀ ਪਿੰਡ ਪੂਹਲਾ ਦੀ ਸੰਗਤਾਂ ਵੱਲੋਂ ਸਹਿਯੋਗ ਦਿਤਾ ਗਿਆ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।