। ਜਰਮਨੀ 10 ਜੂਨ
(ਫਰੈਂਕਫੋਰਟ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਮੱਖਣ ਸ਼ਾਹ ਮੈਮੋਰੀਅਲ ਸਿੱਖ ਐਸੋਸੀਏਸ਼ਨ ਵੈੱਲਫੇਅਰ ਸੁਸਾਇਟੀ ਫਰੈਂਕਫੋਰਟ ਜਰਮਨੀ ਵੱਲੋਂ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸੁਸਾਇਟੀ ਦੇ ਮੈਂਬਰਾਂ ਵੱਲੋਂ ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਆਰੰਭ ਕਰਵਾਏ ਗਏ ਸਨ, ਜਿੰਨਾਂ ਦੀ ਸਮਾਪਤੀ ਐਤਵਾਰ ਨੂੰ ਹੋਈ, ਉਪਰੰਤ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ, ਉਪਰੰਤ ਕਥਾਵਾਚਕ ਭਾਈ ਭੁਪਿੰਦਰ ਸਿੰਘ ਮਹਿਮਦਪੁਰ ਵਾਲਿਆਂ ਨੇ ਸੰਗਤਾਂ ਨੂੰ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਇਸ ਉਪਰੰਤ ਕਵੀਸ਼ਰੀ ਜੱਥਾ ਭਾਈ ਚਮਕੌਰ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਸਭਰਾਅ ਨੇ ਸੰਗਤਾਂ ਨੂੰ ਕਵੀਸ਼ਰੀ ਰਾਹੀਂ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ ਅਤੇ ਪ੍ਰੇਰਨਾਵਾਂ ਤੋਂ ਜਾਣੂ ਕਰਵਾਇਆ। ਅੰਤ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਜੀ ਨੇ ਸੰਗਤਾਂ ਨੂੰ ਇਕਾਗਰ ਚਿੱਤ ਕਰਕੇ ਗੁਰਬਾਣੀ ਕੀਰਤਨ ਨਾਲ ਅਤੇ ਨਾਲ ਨਾਲ ਕੀਰਤਨ ਗਾਇਣ ਕਰਵਾ ਕੇ ਨਿਹਾਲ ਕੀਤਾ। ਇਸ ਸਮੇ ਬੇਅੰਤ ਹੀ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਇਸ ਸਮੇਂ ਭਾਈ ਕਰਨੈਲ ਸਿੰਘ ਦੇ ਸਮੁੱਚੇ ਜਥੇ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਵੱਲੋਂ ਵੱਖ ਵੱਖ ਪਕਵਾਨਾਂ ਦੇ ਸਟਾਲ ਲਗਾ ਕੇ ਆਈ ਸੰਗਤ ਦੀ ਸੇਵਾ ਕੀਤੀ ਗਈ। ਸਟੇਜ ਦਾ ਸੰਚਾਲਨ ਸ ਬਾਵਾ ਸਿੰਘ ਵਲੋਂ ਬਾਖੂਬੀ ਢੰਗ ਨਾਲ ਕੀਤਾ ਗਿਆ। ਅੰਤ ਵਿੱਚ ਸ ਬਲਕਾਰ ਸਿੰਘ, ਗੁਰਚਰਨ ਸਿੰਘ ਗੁਰਾਇਆਂ, ਨਰਿੰਦਰ ਸਿੰਘ, ਗੁਰਦਿਆਲ ਸਿੰਘ ਲਾਲੀ, ਅਤੇ ਬੁਲਾਰਿਆਂ ਨੇ ਬਾਬਾ ਪ੍ਰੇਮ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾਵਾਂ ਲੈਣ ਅਤੇ ਸਮਾਗਮਾਂ ਵਿੱਚ ਹਾਜ਼ਰੀਆਂ ਭਰਨ ਲਈ ਧੰਨਵਾਦ ਕਰਦਿਆਂ ਵਿਚਾਰ ਰੱਖੇ। ਇਸ ਸਮੇਂ ਬਾਬਾ ਮੱਖਣ ਸ਼ਾਹ ਮੈਮੋਰੀਅਲ ਸਿੱਖ ਐਸੋਸੀਏਸ਼ਨ ਦੇ ਸੇਵਾਦਾਰ ਦਲੇਰ ਸਿੰਘ, ਲਖਵਿੰਦਰ ਸਿੰਘ ਲੱਖਾ, ਹਰਪ੍ਰੀਤ ਸਿੰਘ ਸ਼ੰਮੀ, ਮਨਪ੍ਰੀਤ ਸਿੰਘ ਰਿੱਕੀ, ਕਰਨੈਲ ਸਿੰਘ, ਮੱਖਣ ਸਿੰਘ, ਹੋਰ ਮੈਂਬਰ ਅਤੇ ਸਮੂੰਹ ਸੰਗਤਾਂ ਹਾਜ਼ਿਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।