ਭਗਵੰਤ ਮਾਨ ਸਰਕਾਰ ਹਰ ਵਰਗ ਨੂੰ ਨਿਰਵਿਘਨ ਸਹੂਲਤਾਂ ਦੇਣ ਲਈ ਵਚਨਬੱਧ – ਲਾਲਜੀਤ ਸਿੰਘ ਭੁੱਲਰ
ਪੱਟੀ 12 ਜੂਨ ( ਹੈਪੀ ਸਭਰਾ) ਪੱਟੀ ਹਲਕੇ ਤੋਂ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਆਮ ਜਨਤਾ ਨੂੰ ਹਰ ਪੱਖ ਤੋਂ ਨਿਰਪੱਖ ਤੇ ਵਧੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣਾਂ ਦੌਰਾਨ ਵੋਟਰਾਂ ਵੱਲੋਂ ਦਿੱਤਾ ਗਏ ਫਤਵੇ ਨੂੰ ਉਹ ਖਿੜੇ ਮੱਥੇ ਮਨਜ਼ੂਰ ਕਰਦੇ ਹਨ ਅਤੇ ਭਵਿੱਖ ਵਿੱਚ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਚੜ੍ਹਤ ਸੁਰਜੀਤ ਰਹੇਗੀ। ਉਹਨਾਂ ਕਿਹਾ ਕਿ ਸਿਆਸੀ ਤੌਰ ਤੇ ਉਹਨਾਂ ਦੀਆਂ ਵਿਰੋਧੀ ਪਾਰਟੀਆਂ ਨੇ ਇੱਕ ਜੁੱਟ ਹੋ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਚੋਣ ਲੜੀ ਹੈ ਅਤੇ ਵਿਰੋਧੀ ਧਿਰਾਂ ਦਾ ਅੰਦਰੂਨੀ ਗੱਠਜੋੜ ਜਨਤਾ ਸਾਹਮਣੇ ਬੇਨਕਾਬ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਪੱਟੀ ਹਲਕੇ ਦੇ ਲੋਕ ਪੂਰੀ ਤਰਾਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਖੜ੍ਹੇ ਹਨ । ਸ੍ਰੀ ਭੁੱਲਰ ਨੇ ਕਿਹਾ ਉਹਨਾਂ ਦੇ ਵਿਰੋਧੀ ਰਾਜਨੀਤਿਕ ਧਿਰਾਂ ਤੇ ਉਹਨਾਂ ਦੇ ਕਾਰਕੁੰਨ ਸ਼ਹਿਰ ਚ, ਬਿਜਲੀ ਚੋਰੀ ਫੜੇ ਜਾਣ ਨੂੰ ਸਰਕਾਰ ਨਾਲ ਜੋੜ ਕੇ ਕੂੜ ਪ੍ਰਚਾਰ ਕਰ ਰਹੇ ਹਨ। ਜਦੋਂ ਕਿ ਕੁਝ ਰਸੂਖਦਾਰ ਲੋਕ ਬਿਜਲੀ ਚੋਰੀ ਕਰਕੇ ਟਰਾਂਸਫਾਰਮਰ ਓਵਰਲੋਡ ਕਰ ਦਿੰਦੇ ਹਨ ਜਿਸ ਕਰਕੇ ਆਮ ਘਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਹੀਂ ਪਹੁੰਚਦੀ ਜਿਸ ਕਰਕੇ ਆਮ ਲੋਕ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਂਦੇ ਹਨ। ਉਹਨਾਂ ਕਿਹਾ ਕੇ ਬਿਜਲੀ ਵਿਭਾਗ ਨਿਰਵਿਘਨ ਸਪਲਾਈ ਦੇਣ ਲਈ ਰੋਟੀਨ ਵਿਚ ਚੈਕਿੰਗ ਕਰਦਾ ਹੈ। ਉਹਨਾਂ ਕਿਹਾ ਕਿ ਸਰਕਾਰ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਹਰ ਪੰਜਾਬੀ ਨੂੰ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ । ਪਰ ਰਾਜਨੀਤਕ ਧਿਰਾਂ ਤੇ ਉਹਨਾਂ ਦੇ ਵਰਕਰਾਂ ਵੱਲੋਂ ਉਹਨਾਂ ਦੇ ਖ਼ਿਲਾਫ਼ ਗੁੰਮਰਾਹ ਕੁੰਨ ਪ੍ਰਚਾਰ ਕਰਕੇ ਪੱਟੀ ਹਲਕੇ ਅੰਦਰ ਆਰਜਿਕਤਾ ਫੈਲਾਈ ਜਾ ਰਹੀ ਹੈ ਜਿਸ ਨੂੰ ਕਦੇ ਸਹਿਣ ਨਹੀਂ ਕਰਨਗੇ। ਉਹਨਾਂ ਕਿਹਾ ਕਿ ਸਰਕਾਰ ਨੇ ਸਭ ਨੂੰ 600 ਯੂਨਿਟ ਮੁਆਫ਼ ਕਰਕੇ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









