ਰੋਡਵੇਜ਼ ਡਿਪੂ ਪੱਟੀ ਵਿਖੇ ਰੋਡਵੇਜ਼ ਦੀ ਬੱਸ ਨੂੰ ਦੇਰ ਰਾਤ ਅਚਾਨਕ ਅੱਗ ਲੱਗ ਗਈ

ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ ਬੀ 02 ਡੀ ਆਰ 0398 ਰਾਜਪੁਰਾ ਚੱਲ ਕੇ ਰਾਤ 9:5 ਤੇ ਰੋਡਵੇਜ਼ ਡਿਪੂ ਪੱਟੀ ਵਿਖੇ ਪੁਹੰਚੀ ਜਿਸਤੋਂ ਬਾਅਦ ਰੋਡਵੇਜ਼ ਦੀ ਬੱਸ ਨੂੰ ਦੇਰ ਰਾਤ ਅਚਾਨਕ ਅੱਗ ਲੱਗ ਗਈ ਅੱਗ ਲੱਗਣ ਨਾਲ ਬੱਸ 70% ਸੜ ਕੇ ਸੁਆਹ ਹੋ ਗਈ
ਮੌਕੇ ਤੇ ਮੌਜੂਦ ਰੋਡਵੇਜ਼ ਕਰਮਚਾਰੀਆਂ ਨੇ ਬੜੀ ਮੁਸ਼ਕਲ ਨਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਤੇ ਪਰ ਅੱਗ ਜ਼ਿਆਦਾ ਹੋਣ ਕਰਕੇ ਅੱਗ ਤੇ ਕਾਬੂ ਨਹੀਂ ਪਾਇਆ ਗਿਆ ਜਿਸ ਕਾਰਨ ਬੱਸ ਸੜ ਕੇ ਸੁਆਹ ਹੋ ਗਈ ਇਸ ਦੌਰਾਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਰੋਡਵੇਜ਼ ਦਾ ਮਾਲੀ ਨੁਕਸਾਨ ਬੁਹਤ ਹੋ ਗਿਆ।ਅੱਗ ਦਾ ਕਾਰਨ ਸ਼ਾਰਟ ਸਰਕਟ ਦਾ ਛੱਕ ਜਤਾਇਆ ਜਾ ਰਿਹਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









