ਜਰਮਨੀ (16 ਜੂਨ) ਬਾਣੀ ਕੇ ਬੋਹਿਥ, ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ 2 ਹਾੜ (16 ਜੂਨ) ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾਪੂਰਵਕ ਸਮੂਹ ਸਾਧ ਸੰਗਤ ਇਲਾਕਾ ਗੁਰਦਵਾਰਾ ਸਾਹਿਬ ਲਾਇਪਸ਼ਿਗ ਜਰਮਨੀ ਵਿਖੇ ਮਨਾਇਆ ਗਿਆ। ਇਸ ਸਬੰਧ ਵਿੱਚ ਅਖੰਡ ਪਾਠ ਸਾਹਿਬ ਦਾ ਭੋਗ ਪੈਣ ਉਪਰੰਤ ਦੀਵਾਨ ਸਜਾਏ ਜਿਸ ਵਿੱਚ ਕੀਰਤਨ ਸਿਖਲਾਈ ਪ੍ਰਾਪਤ ਕਰ ਰਹੇ ਬੱਚਿਆ ਅਤੇ ਭਾਈ ਭੁਪਿੰਦਰ ਸਿੰਘ ਨੇ ਸ਼ਬਦ ਕੀਰਤਨ ਕੀਤਾ । ਕਥਾਵਾਚਕ ਭਾਈ ਰਵਿੰਦਰ ਸਿੰਘ ਆਲਮਗੀਰ ਨੇ ਗੁਰਮਤਿ ਵਿਚਾਰ ਕਰਦਿਆਂ ਗੁਰ ਉਪਦੇਸ਼ ਕਮਾਉਣ ਲਈ ਪ੍ਰੇਰਿਤ ਕੀਤਾ ਅਤੇ ਆਖਿਆ ਕੇ ਇਹ ਸਮਾਗਮ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਅਤੇ ਚਾਲੀ ਸਾਲ ਪਹਿਲੇ 3 ਜੂਨ 1984 ਨੂੰ ਗੁਰੂ ਸਾਹਿਬ ਦਾ ਸ਼ਹੀਦੀ ਪੁਰਬ ਮਨਾਉਣ ਹਿੱਤ ਆਏ ਸ਼ਰਧਾਲੂ ਅਤੇ ਧਰਮ ਯੁੱਧ ਮੋਰਚਾ ਲਾ ਕੇ ਹੱਕ ਸੱਚ ਲਈ ਸੰਘਰਸ਼ ਕਰ ਰਹੇ ਸਿੰਘਾਂ ਉਪਰ ਭਾਰਤ ਸਰਕਾਰ ਵੱਲੋ 1 ਤੋੰ 6 ਜੂਨ 1984 ਤੱਕ ਘੱਲੂਘਾਰੇ ਵਿੱਚ ਅਨਚਿੱਤਵਾ ਕਹਿਰ ਢਾਹ ਕੇ ਸ਼ਹੀਦ ਕੀਤੇ ਗਏ ਸਮੂਹ ਸਿੰਘ ਸਿੰਘਣੀਆ ਨੂੰ ਸਿੱਜਦਾ ਹੈ। ਓਹਨਾ ਕਿਹਾ ਕਿ ਆਪ ਸਰਬੱਤ ਸਾਧ ਸੰਗਤ ਨੂੰ ਬੇਨਤੀ ਹੈ ਆਓ ਇਸ ਸਮਾਗਮ ਵਿੱਚ ਕੌਮੀਅਤ ਫਰਜ ਸਮਝ ਕੇ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ 2003 ਅਨੁਸਾਰ ਸਾਰੇ ਕਾਰਜ ਕਰਨ ਦਾ ਸੰਕਲਪ ਕਰੀਏ ਇਹ ਸਮੂਹ ਸ਼ਹੀਦਾਂ ਨੂੰ ਸੱਚਮੁੱਚ ਪ੍ਰਣਾਮ ਹੋਵੇਗਾ। ਇਸ ਸਮੇਂ ਸਮੂਹ ਸਾਧ ਸੰਗਤ ਨੇ ਬਹੁਤ ਹੀ ਸ਼ਰਧਾਪੂਰਵਕ ਹਾਜ਼ਰੀ ਭਰੀ। ਇਸ ਸਮਾਗਮ ਦੀ ਸੇਵਾ ਗੁਰਜੀਤ ਸਿੰਘ ਰਾਜਾ ਸਮੂਹ ਪਰਿਵਾਰ ਵੱਲੋ ਲਈ ਗਈ। ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।