ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਮਰ ਸ਼ਹੀਦ ਧੰਨ ਧੰਨ ਬਾਬਾ ਸੁੱਖਾ ਸਿੰਘ ਜੀ ਬਾਡੀ ਮਾੜੀਮੇਘਾ ਦੇ ਸੇਵਾਦਾਰਾਂ ਨੇ ਲਾਈ ਠੰਡੇ ਮਿੱਠੇ ਜਲ ਦੀ ਛਬੀਲ
ਅੰਤਾਂ ਦੀ ਗਰਮੀ ਵਿੱਚ ਰਾਹਗੀਰਾਂ ਨੇ ਠੰਡਾ ਮਿੱਠਾ ਜਲ ਛੱਕਕੇ ਨੋਜਵਾਨ ਸੇਵਾਦਾਰਾਂ ਨੂੰ ਦਿੱਤੀਆਂ ਅਸੀਸਾਂ
ਤਰਨ ਤਾਰਨ 16/ ਜੂਨ (ਦਲਬੀਰ ਉਧੋਕੇ) ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਮਰ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਬਾਡੀ ਮਾੜੀ ਮੇਘਾ ਦੇ ਸੇਵਾਦਾਰਾਂ ਵੱਲੋਂ ਮਾੜੀ ਮੇਘੇ ਦੇ ਚੌਂਕ ਵਿੱਚ ਸਾਰਾ ਦਿਨ ਵੱਖ ਵੱਖ ਪ੍ਰਕਾਰਾਂ ਦੀ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ ਅੰਤਾਂ ਦੀ ਗਰਮੀ ਵਿੱਚ ਰਾਹਗੀਰਾਂ ਨੇ ਛਬੀਰ ਛੱਕ ਕੇ ਸੇਵਾਦਾਰਾਂ ਨੂੰ ਦਿੱਤੀਆਂ ਅਸੀਸਾਂ ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਨੇ
ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਹ ਸਾਲ ਵੀ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਇਹ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ ।ਇਸ ਮੌਕੇ ਇਹਨਾਂ ਦੇ ਨਾਲ
ਰਾਮਪ੍ਰੀਤ ਸਿੰਘ ਗੁਰਬੀਰ ਸਿੰਘ ਰੁਪਿੰਦਰ ਸਿੰਘ ਤੇ ਕੁਲਦੀਪ ਸਿੰਘ ਗੁਰਸੇਵਕ ਸਿੰਘ ਮੋਹਿਤ ਸਿੰਘ ਵਰਿੰਦਰ ਸਿੰਘ ਅੰਮ੍ਰਿਤਪਾਲ ਸਿੰਘ ਲਵਲੀ ਗੁਰਪ੍ਰੀਤ ਸਿੰਘ ਰਾਜਵੀਰ ਸਿੰਘ ਥਾਣੇਦਾਰ ਗੁਰਪ੍ਰੀਤ ਸਿੰਘ ਕੁਲਦੀਪ ਸਿੰਘ ਗੁਰਸੇਵਕ ਸਿੰਘ ਗੁਰਜੀਤ ਸਿੰਘ ਰੋਮੀ ਚੋਪੜਾ ਸਤਨਾਮ ਸਿੰਘ ਜਸ਼ਨਦੀਪ ਸਿੰਘ ਅਰਮਾਨਦੀਪ ਪਰਿੰਦਰ ਸਿੰਘ ਚੰਦ ਅਜੈਪਾਲ ਸਿੰਘ ਨਾਜਦੀਪ ਸਿੰਘ ਅਤੇ ਪਿੰਡ ਦੇ ਹੋਰ ਨੋਜਵਾਨ ਹਾਜਿਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।