ਫਰੈਂਕਫੋਰਟ (16 ਜੂਨ) ਗੁਰਦੁਆਰਾ ਸਿੱਖ ਸੈਟਰ ਫਰੈਂਕਫੋਰਟ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦਾਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਸ਼ਹਾਦਤ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ । ਬੱਚਿਆਂ ਦੇ ਕੀਰਤਨੀ ਜਥੇ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਜਥੇ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ । ਭਾਈ ਚਮਕੌਰ ਸਿੰਘ ਸਭਰਾ ਤੇ ਭਾਈ ਕੁਲਵਿੰਦਰ ਸਿੰਘ ਸਭਰਾ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀ ਨਿਹਾਲ ਕੀਤਾ । ਇਸ ਮੌਕੇ ਦੇਸ਼ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ ਤੇ ਪੰਹੁਚੇ ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਸਰਵਣ ਕਰਵਾਏ । ਸਟੇਜ ਦੀ ਸੇਵਾ ਗੁਰਚਰਨ ਸਿੰਘ ਗੁਰਾਇਆ ਨੇ ਨਿਭਾਉਂਦਿਆ ਹੋਇਆਂ ਗੁਰੂ ਸਾਹਿਬ ਜੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ ਕਰਦਿਆਂ ਹੋਇਆਂ ਕਿਹਾ ਕੀ ਜਾਬਰ ਹਕੂਮਤਾਂ ਸਰੀਰ ਨਾਲੋ ਵੀਚਾਰ ਨੂੰ ਵੱਧ ਖ਼ਤਰਨਾਕ ਸਮਝਦੀਆਂ ਹਨ ਪਰ ਉਸ ਵਕਤ ਦੀ ਹਕੂਮਤ ਨੇ ਮਨੁੱਖ ਦੀ ਸਚਿਆਰ ਬਣਨ ਦੀ ਅਗਵਾਈ ਕਰਨ ਵਾਲੀ ਇਲਾਹੀ ਗੁਰਬਾਣੀ ਦੀ ਸੰਪਾਦਨਾਂ ਕਰਨ ਵਾਲੇ ਗੁਰੂ ਅਰਜਨ ਸਾਹਿਬ ਜੀ ਨੂੰ ਸਰੀਰਕ ਤੌਰ ਤੇ ਤਸੀਹੇ ਦੇ ਕੇ ਸ਼ਹੀਦ ਤਾ ਕਰ ਦਿੱਤਾ ਪਰ ਛੇਵੇ ਪਾਤਸ਼ਾਹ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਇਹ ਉਪਦੇਸ਼ ਦਿੱਤਾ ਕਿ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਤੋਂ ਸਚਿਆਰ ਜੀਵਨ ਜੀਊਣ ਦੀ ਅਗਵਾਈ ਲੈਣੀ ਹੈ ਉੱਥੇ ਇਸ ਵਿੱਚ ਖਲਲ ਪਾਉਣ ਵਾਲੇ ਨੂੰ ਮੀਰੀ ਦੇ ਸਿਧਾਂਤ ਨਾਲ ਸਬਕ ਸਿਖਾਉਣ ਹੈ । ਸੱਚ ਤੇ ਝੂਠ ਦੀ ਲੜਾਈ ਗੁਰੂ ਕਾਲ ਤੋਂ ਹੀ ਚੱਲਦੀ ਆ ਰਹੀ ਹੈ ਤੇ ਗੁਰੂ ਸਾਹਿਬ ਜੀ ਦੇ ਸੱਚ ਦਾ ਵਿਰੋਧ ਵਕਤ ਦੀ ਹਕੂਮਤ ਦੇ ਨਾਲ ਨਾਲ ਉਸ ਵਕਤ ਦੇ ਅਖੌਤੀ ਧਰਮ ਦੇ ਠੇਕੇਦਾਰਾਂ ਨੇ ਵੀ ਕੀਤਾ । ਗੁਰੂ ਸਾਹਿਬ ਜੀ ਦੀ ਸ਼ਹਾਦਤ ਵੀ ਸੱਚ ਦੀ ਖਾਤਰ ਹੋਈ ਸੀ ਜਿਸ ਦੇ ਹੋਰ ਕਾਰਨਾਂ ਦੇ ਨਾਲ ਚੰਦੂ ਬ੍ਰਹਮਣ, ਪਿ੍ਰਥੀ ਚੰਦ ਤੇ ਬੀਰਬਲ ਵੀ ਦੋਸ਼ੀ ਸਨ । ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦੇ ਸ਼ਹਾਦਤ ਤੇ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਪ੍ਰਸ਼ਨੋਤਰੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਗੁਰਮਤਿ ਤੇ ਮਜੌੂਦਾ ਸੰਘਰਸ਼ ਨਾਲ ਸਬੰਧਤ ਸਵਾਲ ਜਵਾਬ ਸਨ ਜੋ ਕਿ ਬੱਚਿਆਂ ਨੇ ਉਤਸ਼ਾਹ ਨਾਲ ਇਸ ਵਿੱਚ ਭਾਗ ਲਿਆ ਪਹਿਲੇ, ਦੂਜੇ, ਤੀਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਦੇ ਨਾਲ ਨਾਲ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ ਤੇ ਭਾਈ ਅਨੂਪ ਸਿੰਘ, ਭਾਈ ਬਲਕਾਰ ਸਿੰਘ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਭਾਈ ਜਤਿੰਦਰਪਾਲ ਸਿੰਘ ਜੀ ਦੇ ਜਥੇ ਦਾ ਸਨਮਾਨਤ ਕੀਤਾ ਗਿਆ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।