Home » ਮਾਝਾ » “ਹੈਨਿ ਵਿਰਲੇ ਨਾਹੀ ਘਣੇ” ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪਵਿੱਤਰ ਜੀਵਨ ਨੂੰ ਸਮਰਪਿਤ ਕਿਤਾਬ ਜਥੇਦਾਰ ਸ਼੍ਰੀ ਅਕਾਲ ਤੱਖਤ ਸਾਹਿਬ ਵੱਲੋਂ ਰਿਲੀਜ਼ ਕੀਤੀ ਗਈ

“ਹੈਨਿ ਵਿਰਲੇ ਨਾਹੀ ਘਣੇ” ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪਵਿੱਤਰ ਜੀਵਨ ਨੂੰ ਸਮਰਪਿਤ ਕਿਤਾਬ ਜਥੇਦਾਰ ਸ਼੍ਰੀ ਅਕਾਲ ਤੱਖਤ ਸਾਹਿਬ ਵੱਲੋਂ ਰਿਲੀਜ਼ ਕੀਤੀ ਗਈ

SHARE ARTICLE

395 Views

ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪਵਿੱਤਰ ਜੀਵਨ ਨੂੰ ਸਮਰਪਿਤ ਕਿਤਾਬ ਰਿਲੀਜ਼

ਖਾਲੜਾ 18 ਜੂਨ ( ਗੁਰਪ੍ਰੀਤ ਸਿੰਘ ਸੈਂਡੀ ) “ਹੈਨਿ ਵਿਰਲੇ ਨਾਹੀ ਘਣੇ”ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪਵਿੱਤਰ ਜੀਵਨ ਨੂੰ ਸਮਰਪਿਤ ਕਿਤਾਬ ਅੱਜ ਸ਼੍ਰੀ ਅਕਾਲ ਤੱਖਤ ਸਾਹਿਬ ਦੇ ਸਕੱਤਰੇਤ ਵਿਖ਼ੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜੱਥੇਦਾਰ ਸ਼੍ਰੀ ਅਕਾਲ ਤੱਖਤ ਸਾਹਿਬ ਵੱਲੋਂ ਰਿਲੀਜ਼ ਕੀਤੀ ਗਈ | ਇਸ ਮੌਕੇ ਭਾਈ ਮਨਜੀਤ ਸਿੰਘ ਜੀ ਸਪੁੱਤਰ ਸੰਤ ਬਾਬਾ ਕਰਤਾਰ ਸਿੰਘ ਜੀ, ਬਾਬਾ ਅਵਤਾਰ ਸਿੰਘ ਜੀ ਮੁੱਖੀ ਦਲ ਪੰਥ ਬਾਬਾ ਬਿਧੀਚੰਦ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਜੱਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ, ਬਾਬਾ ਰਾਮ ਸਿੰਘ ਜੀ ਮੁੱਖੀ ਦਮਦਮੀ ਟਕਸਾਲ ਜੱਥਾ ਮਹਿਤਾ ਸੰਗਰਾਵਾਂ, ਬਾਬਾ ਸੁੱਖਾ ਸਿੰਘ ਜੀ ਕਾਰ ਸੇਵਾ ਭੂਰੀ ਵਾਲੇ, ਗਿਆਨੀ ਜਸਵੰਤ ਸਿੰਘ ਜੀ ਕਥਾਵਾਚਕ, ਬਾਬਾ ਹਰਦੀਪ ਸਿੰਘ ਜੀ, ਬਾਬਾ ਰਾਜ ਸਿੰਘ ਜੀ ਸ਼ਾਉਣੀ ਵਾਲੇ, ਬੀਬੀ ਸਤਵੰਤ ਕੌਰ ਜੀ ਪੋਤਰੀ ਸੰਤ ਬਾਬਾ ਕਰਤਾਰ ਸਿੰਘ ਜੀ, ਡਾ ਅਮਰਜੀਤ ਕੌਰ ਜੀ, ਭਾਈ ਕੰਵਰ ਚੜ੍ਹਤ ਸਿੰਘ ਜੀ ਪੋਤਰੇ ਸੰਤ ਬਾਬਾ ਕਰਤਾਰ ਸਿੰਘ ਜੀ, ਭਾਈ ਸੁਖਦੇਵ ਸਿੰਘ ਜੀ ਭੂਰਾ, ਸ ਵਜ਼ੀਰ ਸਿੰਘ, ਸ ਜਸਪਾਲ ਸਿੰਘ ਵਲਟੋਹਾ, ਸ ਮਹਿੰਦਰਪਾਲ ਸਿੰਘ, ਭਾਈ ਤੇਜਿੰਦਰ ਸਿੰਘ, ਰਣਜੋਧ ਸਿੰਘ, ਅਮੀਰ ਸਿੰਘ, ਹਰਪਾਲ ਸਿੰਘ ਅਤੇ ਅਮੋਲਕ ਸਿੰਘ ਹਾਜ਼ਿਰ ਰਹੇ | 

ਇਸ ਕਿਤਾਬ ਦੇ ਲੇਖਿਕਾ ਹਨ ਬੀਬੀ ਅਮਰਜੀਤ ਕੌਰ ਜੀ ਇੱਬਣ ਕਲਾਂ |

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ