Home » ਮਾਝਾ » ਪਿੰਡ ਸਭਰਾਂ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦਾ ਸਲਾਨਾ ਮੇਲਾ ਮਨਾਇਆ ਜਾ ਰਿਹਾ ਹੈ

ਪਿੰਡ ਸਭਰਾਂ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦਾ ਸਲਾਨਾ ਮੇਲਾ ਮਨਾਇਆ ਜਾ ਰਿਹਾ ਹੈ

SHARE ARTICLE

308 Views

ਪਿੰਡ ਸਭਰਾਂ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦਾ ਸਲਾਨਾ ਮੇਲਾ ਮਨਾਇਆ ਜਾ ਰਿਹਾ ਹੈ

 

ਸਭਰਾਂ 18 ਜੂਨ (ਹੈਪੀ ਸਭਰਾ) ਧੰਨ ਧੰਨ ਪੀਰ ਬਾਬਾ ਲੱਖ ਦਾਤਾ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ।ਇਸ ਮੌਕੇ ਤੇ ਮੁੱਖ ਸੇਵਾਦਾਰ ਬਾਬਾ ਸੁਖਬੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਸਭਰਾਂ ਵਿਖੇ ਨੇੜੇ ਗੁਰਦੁਆਰਾ ਕਵੀਆਂ ਵਾਲਾ ਕੁੱਤੀ ਵਾਲਾ ਰੋਡ ਵਿਖੇ 20 ਜੂਨ ਦਿਨ ਵੀਰਵਾਰ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਕਵਾਲ ਰਣਵੀਰ ਅਲੀ 12 ਵਜੇ ਤੋਂ ਲੈ 1 ਵਜੇ ਤੱਕ ਆਪਣੇ ਕਵਾਲ ਪੇਸ਼ ਕਰਨਗੇ ਬਾਅਦ ਸੀਮਾ ਅਨਜਾਨ 1 ਤੋਂ ਲੈ 3 ਵਜੇ ਤੱਕ ਆਪਣਾ ਪ੍ਰੋਗਰਾਮ ਪੇਸ਼ ਕਰਨਗੇ। ਇਸ ਤੋਂ ਬਾਅਦ ਰਣਜੀਤ ਮਣੀ 3 ਤੋਂ 5 ਵਜੇ ਤੱਕ ਆਪਣਾ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਨਗੇ। ਸ਼ਾਮ ਨੂੰ ਕਬੱਡੀ ਦੇ ਮੈਚ ਵੀ ਕਰਵਾਏ ਜਾਣਗੇ ਜਿਸ ਵਿੱਚ ਮਾਦਾ ਸ਼ਹੀਦ ਸਪੋਰਟਸ ਕਲੱਬ ਕਿੜੀਆਂ ਕਾਕਾ ਕੀੜੀਆਂ ਅਤੇ ਬਾਬਾ ਬੀਰ ਸਿੰਘ ਜੀ ਸਪੋਰਟਸ ਕਲੱਬ ਕੋਟ ਬੁੱਢਾ ਦੀਆਂ ਟੀਮਾਂ ਵਿਚਕਾਰ ਮੈਚ ਹੋਵੇਗਾ ਸਾਰਾ ਦਿਨ ਲੰਗਰ ਅਤੁੱਟ ਵਰਤਾਇਆ ਜਾਵੇਗਾ ਸੋ ਸੰਗਤਾਂ ਨੂੰ ਬੇਨਤੀ ਹੈ ਕਿ ਮੇਲੇ ਵਿੱਚ ਵੱਧ ਤੋਂ ਵੱਧ ਪਹੁੰਚ ਕੇ ਮੇਲੇ ਦੀਆਂ ਰੌਣਕਾਂ ਵਧਾਓ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।