ਮੱਖੂ 23 ਜੂਨ (ਜੀ. ਐਸ. ਅਹਿਮਦਪੁਰ) ਸਿੱਖ ਜਗਤ ਦੀ ਆਪਣੀ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਆਦਿ ਗ੍ਰੰਥ ਦੇ ਰਚੇਤਾ, ਦਰਬਾਰ ਸਾਹਿਬ ਦੇ ਸੰਸਥਾਪਕ, ਸ਼ਾਂਤੀ ਦੇ ਨਾਲ ਸ਼ਹਾਦਤ ਦਾ ਜਾਮ ਪੀ ਕੇ ਵਿਸ਼ਵ ਪੱਧਰ ਤੇ ਅਲੌਕਿਕ ਮਿਸਾਲ ਪੈਦਾ ਕਰਨ ਵਾਲੇ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ 12 ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਗੁਰਦੁਆਰਾ ਨਾਨਕ ਦਰਬਾਰ ਰਸੂਲਪੁਰ ਫਾਟਕ ਮੱਖੂ ਵਿਖੇ ਲਗਾਇਆ ਗਿਆ, ਜਿਸ ਦੇ ਤੇਰਵੇਂ ਦਿਨ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਦਕਾ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੁਕਾਬਲੇ ਦੀ ਆਰੰਭਤਾ ਗੁਰੂ ਸਾਹਿਬ ਜੀ ਦੇ ਸਨਮੁਖ ਅਰਦਾਸ ਨਾਲ ਕੀਤੀ ਗਈ। ਉਪਰੰਤ ਨਿੱਕੇ ਨਿੱਕੇ ਨੰਨੇ ਮੁੰਨੇ ਬੱਚਿਆਂ ਵੱਲੋਂ ਸਮਾਜਿਕ ਧਾਰਮਿਕ ਕੁਰੀਤੀਆਂ ਅਤੇ ਸਿੱਖ ਧਰਮ ਨਾਲ ਸੰਬੰਧਿਤ ਕਵਿਤਾਵਾਂ ਬਹੁਤ ਭਾਵ ਪੂਰਕ ਤਰੀਕੇ ਨਾਲ ਪੇਸ਼ ਕੀਤੀਆਂ ਗਈਆਂ। ਉੱਘੇ ਕਵੀਸ਼ਰ ਭਾਈ ਨਿਰੰਜਨ ਸਿੰਘ ਸਰਹਾਲੀ ਦੇ ਕਵੀਸ਼ਰੀ ਜਥੇ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਕਵੀਸ਼ਰੀ ਦੀ ਪਰਭਾਵਸ਼ਾਲੀ ਪੇਸ਼ਕਾਰੀ ਕੀਤੀ ਗਈ। ਬੱਚਿਆਂ ਦੇ ਛੇ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚ ਪਹਿਲੇ ,ਦੂਸਰੇ , ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਦਾ ਸ਼ੀਲਡਾਂ ਅਤੇ ਬਾਕੀ ਸਾਰੇ ਅਤੇ ਹਰ ਰੋਜ਼ ਕੈਂਪ ਵਿੱਚ ਆਉਣ ਵਾਲੇ ਬੱਚਿਆਂ ਦਾ ਸਰਟੀਫਿਕੇਟਾਂ ਤੇ ਮੈਡਲਾਂ ਨਾਲ ਸਨਮਾਨ ਕੀਤਾ ਗਿਆ। ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਇਹ ਕਾਰਜ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ । ਉਨਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਗੁਰਸਿੱਖ ਭਰਾਵਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਗੁਰੂ ਸਾਹਿਬਾਂ ਦੀ ਸੋਚ ਵਾਲਾ ਅਸੀਂ ਬਣਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਆਪੋ ਆਪਣੇ ਪਿੰਡਾਂ ਸ਼ਹਿਰਾਂ ਨਗਰਾਂ ਮੁਹੱਲਿਆਂ ਵਿੱਚ ਚੰਗੇ ਉਪਰਾਲੇ ਕਰਨੇ ਪੈਣਗੇ। ਚੰਗੇ ਨਿਸ਼ਾਨੇ ਮਿੱਥ ਕੇ ਚੰਗੀ ਸੋਚ ਨਾਲ , ਚੰਗੇ ਕੀਤੇ ਯਤਨਾਂ ਦਾ ਅਸਰ ਜਰੂਰ ਹੁੰਦਾ ਹੈ ਉਹ ਆਪਣਾ ਪ੍ਰਭਾਵ ਜਰੂਰ ਛੱਡ ਕੇ ਜਾਂਦੇ ਹਨ। ਇਹ ਵੀ ਕਿਹਾ ਕਿ ਜਿਹੜੇ ਡੇਰੇਦਾਰ ਸਾਧਾਂ ਦੇ ਅਸੀਂ ਘਰ ਭਰ ਰਹੇ ਹਾਂ ਉਹ ਤੁਹਾਡੇ ਪੈਸੇ ਨਾਲ ਆਪਣਾ ਰੁਜ਼ਗਾਰ ਬਿਜ਼ਨਸ ਬਹੁਤ ਵਧੀਆ ਸਕੂਲਾਂ ਹਸਪਤਾਲਾਂ ਦੇ ਰੂਪ ਵਿੱਚ ਸੈਟ ਕਰ ਰਹੇ ਹਨ ਪਰ ਸਮਾਜ ਵਿੱਚ ਨਸ਼ਾ ਲੁੱਟਾਂ ਖੋਹਾਂ ਅਤੇ ਹੋਰ ਬੁਰਿਆਈਆਂ ਦਿਨ ਬ ਦਿਨ ਵੱਧ ਰਹੀਆਂ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਇਕਾਈ ਮੱਖੂ ਦੇ ਪ੍ਰਧਾਨ ਬੀਬੀ ਅਮਰਜੀਤ ਕੌਰ ਛਾਬੜਾ ਅਤੇ ਦਵਿੰਦਰ ਸਿੰਘ ਛਾਬੜਾ ਨੇ ਉਚੇਚੇ ਤੌਰ ਤੇ ਇਹਨਾਂ ਮੁਕਾਬਲਿਆਂ ਵਿੱਚ ਸ਼ਮੂਲੀਅਤ ਕੀਤੀ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੰਮੇ ਅਰਸੇ ਤੋਂ ਕਾਰਜਾਂ ਦੀ ਸ਼ਲਾਘਾ ਵੀ ਕੀਤੀ ਤੇ ਆਉਣ ਵਾਲੇ ਸਮੇਂ ਅੰਦਰ ਵੀ ਹਰੇਕ ਪੱਖ ਤੋਂ ਸਹਿਯੋਗ ਕਰਨ ਦਾ ਭਰੋਸਾ ਦਵਾਇਆ। ਕਵੀ ਜਗਤ ਦੇ ਉਭਰਦੇ ਸਿਤਾਰੇ ਭਾਈ ਲਖਮੀਰ ਸਿੰਘ ਰਸੂਲਪੁਰੀ ਅਤੇ ਗੁਰਦੁਆਰਾ ਨਾਨਕ ਦਰਬਾਰ ਦੇ ਹੈਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਦੇ ਉਦਮ ਸਦਕਾ ਕੀਤੇ ਗਏ ਇਸ ਉਪਰਾਲੇ ਦੀ ਹਰੇਕ ਪਾਸਿਓਂ ਸ਼ਲਾਘਾ ਕੀਤੀ ਗਈ। ਸੁਸਾਇਟੀ ਵੱਲੋਂ ਤਨ ,ਮਨ , ਧਨ ਦੇ ਪੱਖ ਤੋਂ ਸਹਿਯੋਗ ਕਰਨ ਵਾਲੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਰਬੱਤ ਦਾ ਭਲਾ ਦੀ ਟੀਮ ਪੱਤਰਕਾਰ ਜਸਵੰਤ ਸਿੰਘ, ਹਰਨੇਕ ਸਿੰਘ ਭੁੱਲਰ , ਡਾਕਟਰ ਨਿੰਦਰਪਾਲ ਸਿੰਘ, ਪ੍ਰਤਾਪ ਸਿੰਘ, ਸੁੱਚਾ ਸਿੰਘ, ਮਲਕੀਤ ਸਿੰਘ, ਗੋਰਾ ਸਿੰਘ, ਪਰਮਜੀਤ ਸਿੰਘ , ਬਲਵਿੰਦਰ ਸਿੰਘ ਯੂਕੇ, ਹੈਡ ਗ੍ਰੰਥੀ ਭਾਈ ਸੁਰਿੰਦਰ ਸਿੰਘ, ਭਾਈ ਨਿਰੰਜਨ ਸਿੰਘ ਕਵੀਸ਼ਰ ਅਤੇ ਹੋਰ ਪਤਵੰਤੇ ਸੱਜਣਾਂ ਦਾ ਗੁਰੂ ਦੀ ਬਖਸ਼ਿਸ਼ ਸਿਰਪਾਓ ਤੇ ਸ਼ੀਲਡਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। 11 ਜੂਨ ਤੋਂ 23 ਜੂਨ ਤੱਕ ਨਿਰੰਤਰ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਦਸਤਾਰ ਕੋਚ ਅਤੇ ਸੁਸਾਇਟੀ ਦੇ ਜਿੰਮੇਵਾਰ ਵੀਰਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਸਨਮਾਨ ਕਰਦਿਆਂ ਪਿਆਰ ਬਖਸ਼ਿਸ਼ ਕੀਤਾ ਗਿਆ। ਵੀਰ ਨਿੰਦਰਪਾਲ ਸਿੰਘ ਮਲੰਗ ਸ਼ਾਹ ਵਾਲੇ ਨੂੰ ਮਾਲਵੇ ਜੋਨ ਦਾ ਸੁਸਾਇਟੀ ਵੱਲੋਂ ਦਸਤਾਰ ਕੋਚ ਘੋਸ਼ਿਤ ਕਰਦਿਆਂ ਸਤਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਗਈ ਕਿ ਉਹ ਵੀਰ ਨੂੰ ਦਿੱਤੀ ਜਿੰਮੇਵਾਰੀ ਨੂੰ ਨਿਭਾਉਣ ਦਾ ਬਲ ਤੇ ਉਦਮ ਬਖਸ਼ਣ। ਦਸਤਾਰ ਮੁਕਾਬਲੇ ਵਿੱਚ ਜਜਮੈਂਟ ਦੀ ਭੂਮਿਕਾ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਵਾਇਸ ਕੋਆਰਡੀਨੇਟਰ ਆਕਾਸ਼ਦੀਪ ਸਿੰਘ ਪੱਟੀ, ਜਗਦੀਸ਼ ਸਿੰਘ ਭਿੱਖੀਵਿੰਡ ,ਸਾਜਨ ਪ੍ਰੀਤ ਸਿੰਘ ਮੱਖੀ ਕਲਾਂ, ਵੀਰ ਨਿੰਦਰਪਾਲ ਸਿੰਘ ਮਲੰਗ ਸ਼ਾਹ ਤੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਜਜਮੈਂਟ ਦੀ ਭੂਮਿਕਾ ਭਾਈ ਹਰਚਰਨ ਸਿੰਘ ਉਬੋਕੇ ਨੇ ਬਾਖੂਬੀ ਨਿਭਾਈ। ਇਸ ਮੌਕੇ ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਜਰਮਨ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਜੋਨਲ ਇੰਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਭਗਵੰਤ ਸਿੰਘ ਭਾਈ ਮਨਦੀਪ ਸਿੰਘ ਘੋਲੀਆ ਕਲਾਂ ਖਜਾਨਚੀ, ਭਾਈ ਚੰਚਲ ਸਿੰਘ ਦਿੱਲੀ ਵਾਲੇ ਗੱਬਰ ਸਿੰਘ ਪ੍ਰਤਾਪ ਸਿੰਘ ਸੁੱਚਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।