Home » ਮਾਝਾ » ਪਿੰਡ ਸਭਰਾਂ ਵਿਖੇ ਪੀਰ ਬਾਬਾ ਕਾਲੇ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ

ਪਿੰਡ ਸਭਰਾਂ ਵਿਖੇ ਪੀਰ ਬਾਬਾ ਕਾਲੇ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ

SHARE ARTICLE

394 Views

ਪਿੰਡ ਸਭਰਾਂ ਵਿਖੇ ਪੀਰ ਬਾਬਾ ਕਾਲੇ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ।

 

ਸਭਰਾਂ 26 ਜੂਨ ( ਹੈਪੀ ਸਭਰਾ) ਧੰਨ ਧੰਨ ਪੀਰ ਬਾਬਾ ਕਾਲੇ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਸਭਰਾਂ ਵਿਖੇ 3 ਜੁਲਾਈ ਦਿਨ ਬੁੱਧਵਾਰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਪ੍ਰਧਾਨ ਰਣਜੀਤ ਸਿੰਘ ਰਾਣਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਜੁਲਾਈ ਦਿਨ ਮੰਗਲਵਾਰ ਰਾਤ ਨੂੰ ਲੱਕੀ ਕਵਾਲ 8 ਤੋਂ ਲੈ ਕੇ 12 ਵਜੇ ਤੱਕ ਕਵਾਲੀਆਂ ਪੇਸ਼ ਕਰਨਗੇ 3 ਜੁਲਾਈ ਦਿਨ ਬੁੱਧਵਾਰ ਨੂੰ ਗੁਰਮੀਤ ਪੰਜਾਬੀ ਅਤੇ ਬੀਬਾ ਹੁਸਨਮੀਤ ਅਤੇ ਦੁਰਗਾ ਰੰਗੀਲਾ ਆਪਣਾ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਨਗੇ ਸ਼ਾਮ ਨੂੰ ਬਾਬਾ ਆਤਮਾ ਸਿੰਘ ਸਪੋਰਟਸ ਕਲੱਬ ਘਰਿਆਲਾ ਅਤੇ ਮਾਝਾ ਕਬੱਡੀ ਕਲੱਬ ਘਰਿਆਲਾ ਕਲਸੀ ਟੀਮਾਂ ਵਿਚਕਾਰ ਮੈਚ ਕਰਵਾਏ ਜਾਣਗੇ ।ਸਾਰਾ ਦਿਨ ਲੰਗਰ ਅਤੁੱਟ ਵਰਤਾਇਆ ਜਾਵੇਗਾ ਸੋ ਸੰਗਤਾਂ ਨੂੰ ਬੇਨਤੀ ਹੈ ਕਿ ਮੇਲੇ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਮੇਲੇ ਦੀਆਂ ਰੌਣਕਾਂ ਵਧਾਓ ਜੀ ।ਇਸ ਮੌਕੇ ਤੇ ਮੀਤ ਪ੍ਰਧਾਨ ਸਵਰਨ ਸਿੰਘ ਜਰਨਲ ਸਕੱਤਰ ਬਲਵਿੰਦਰ ਸਿੰਘ ਖਾਰੇਵਾਲਾ ਖਜਾਨਚੀ ਭੁਪਿੰਦਰ ਸਿੰਘ ਸਨੀ ਕਮੇਟੀ ਮੈਂਬਰ ਡਾਕਟਰ ਕਸ਼ਮੀਰ ਸਿੰਘ ਕਾਰਜ ਸਿੰਘ ਜੱਸਾ ਸਿੰਘ ਨੇਕ ਸਿੰਘ ਦਲਬਾਗ ਸਿੰਘ ਸੁਖਚੈਨ ਸਿੰਘ ਸੁਖ ਸਰਾਂ ਸੁਖਵਿੰਦਰ ਸਿੰਘ ਪਾਡਾ ਅਮਰੀਕ ਸਿੰਘ ਫੌਜੀ ਸੇਵਾਦਾਰ ਬਾਬਾ ਪਰਮਜੀਤ ਸਿੰਘ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।