Home » ਮਾਝਾ » ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਦਾ ਐਲਾਨ ਮੰਗਾਂ ਨਾ ਮੰਨੀਆਂ ਤਾਂ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਸ਼ੀਸ਼ਾ ਵਿਖਾਓ ਪ੍ਰੋਗਰਾਮ ਕਰਾਂਗੇ

ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਦਾ ਐਲਾਨ ਮੰਗਾਂ ਨਾ ਮੰਨੀਆਂ ਤਾਂ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਸ਼ੀਸ਼ਾ ਵਿਖਾਓ ਪ੍ਰੋਗਰਾਮ ਕਰਾਂਗੇ 

SHARE ARTICLE

220 Views

ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਦਾ ਐਲਾਨ ਮੰਗਾਂ ਨਾ ਮੰਨੀਆਂ ਤਾਂ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਸ਼ੀਸ਼ਾ ਵਿਖਾਓ ਪ੍ਰੋਗਰਾਮ ਕਰਾਂਗੇ 

 

ਪੱਟੀ 27 ਜੂਨ( ਹੈਪੀ ਸਭਰਾਂ) ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਆਫ ਪੰਜਾਬ ਜ਼ਿਲ੍ਹਾ ਤਰਨਤਾਰਨ ਇਕਾਈ ਵਲੋਂ ਸਿਵਲ ਸਰਜਨ ਤਰਨਤਾਰਨ ਭਾਰਤ ਭੂਸ਼ਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਦੇ ਨਾਮ ਯਾਦ ਪਤੱਰ ਦਿੱਤਾ ਗਿਆ ।ਜਿਸ ਵਿੱਚ ਪਿਛਲੇ 18 ਸਾਲ ਤੋਂ ਲਟਕਦੀਆਂ ਮੰਗਾਂ ਦਾ ਹਵਾਲਾ ਦਿੰਦਿਆਂ ਜਥੇਬੰਦੀ ਨੇ ਕਿਹਾ ਕਿ ਠੇਕਾ ਅਧਾਰਤ ਮੁਲਾਜ਼ਮ 11 ਹਜ਼ਾਰ ਰੁਪਏ ਤਨਖਾਹ ਤੇ ਕੰਮ ਕਰਦੇ ਆ ਰਹੇ ਹਨ ਜਦੋਂ ਕਿ ਪਿਛਲੇ 4 ਸਾਲ ਤੋਂ 618 ਡਿਸਪੈਂਸਰੀਆਂ ਸਿਹਤ ਵਿਭਾਗ ਅਧੀਨ ਸ਼ਿਫਟ ਹੋ ਗਈਆਂ ਹਨ । ਇਹ ਮੁਲਾਜ਼ਮ ਮਹਿਕਮੇ ਅੰਦਰ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਵਲੋਂ ਉਹਨਾਂ ਦੀਆਂ ਮੰਗਾਂ ਬਾਬਤ ਕੋਈ ਹਾਂ ਪੱਖੀ ਫੈਸਲਾ ਨਾ ਲਿਆ ਗਿਆ ਤਾਂ ਜਥੇਬੰਦੀ ਵੱਲੋਂ ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਸਰਕਾਰ ਖਿਲਾਫ ਸ਼ੀਸ਼ਾ ਵਿਖਾਓ ਪ੍ਰੋਗਰਾਮ ਕਰਕੇ ਸਰਕਾਰ ਦਾ ਕੱਚੇ ਮੁਲਾਜ਼ਮ ਪ੍ਰਤੀ ਬੇਰੁੱਖੀ ਵਰਤਾਰੇ ਦਾ ਚਿਹਰਾ ਬੇਨਕਾਬ ਕੀਤਾ ਜਾਵੇਗਾ । ਇਸ ਮੌਕੇ ਤੇ ਵਰਿੰਦਰ ਪਾਲ ਸਿੰਘ ਭਾਟੀਆ, ਮਨਬੀਰ ਸਿੰਘ,ਰਣਜੀਤ ਸਿੰਘ ਬਾਠ,ਕੁਲਵਿੰਦਰ ਕੌਰ, ਸਰਬਜੀਤ ਜ਼ੁਲਕਾ, ਨਿਮਰਤਾ ਕੌਰ,ਸਤਿੰਦਰ ਪਾਲ ਸਿੰਘ, ਪੁਸ਼ਪਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਜਿੰਦਰ ਸਿੰਘ,ਗੁਲਤਾਰ ਸਿੰਘ,ਜਤਿੰਦਰ ਕੌਰ, ਇੰਦਰਜੀਤ ਸੇਖੋਂ, ਮਲਕੀਤ ਕੌਰ,ਜਗਦੀਪ ਸਿੰਘ ਹਰੀਕੇ, ਗੁਰਸ਼ਰਨ ਸਿੰਘ, ਗੁਰਜਿੰਦਰ ਸਿੰਘ,ਸੁੱਖਪਾਲ ਸਿੰਘ ਅਤੇ ਹੋਰ ਫਾਰਮੇਸੀ ਅਫ਼ਸਰ ਹਾਜ਼ਿਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ