Home » ਸੰਸਾਰ » ਕੌਮੀ ਜਰਨੈਲ, ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ

ਕੌਮੀ ਜਰਨੈਲ, ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ

SHARE ARTICLE

515 Views

ਲਾਹੌਰ 4 ਜੁਲਾਈ (ਖਿੜਿਆ ਪੰਜਾਬ) ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ (ਉਮਰ 73 ਸਾਲ) ਅੱਜ ਲਾਹੌਰ ਦੇ ਇਕ ਹਸਪਤਾਲ ਚ ਅਕਾਲ ਚਲਾਣਾ ਕਰ ਗਏ ਹਨ ਉਹਨਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਜੇਰੇ ਇਲਾਜ ਸਨ, ਸੂਤਰਾਂ ਦੇ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਾਈ ਗਜਿੰਦਰ ਸਿੰਘ ਖਾਲਸਾ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਸੀ ਭਾਈ ਗਜਿੰਦਰ ਸਿੰਘ ਜਲਦੀ ਤੰਦਰੁਸਤ ਹੋ ਰਹੇ ਸਨ ਅਚਾਨਕ ਉਹਨਾਂ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਹਸਪਤਾਲ ਵਿੱਚ ਉਹਨਾਂ ਨੂੰ ਬਨਾਉਟੀ ਸਾਹ ਦੇ ਕੇ ਰੱਖਿਆ ਗਿਆ ਸੀ ਜਿਸ ਤੋਂ ਬਾਅਦ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਜ਼ਿਕਰਯੋਗ ਹੈ ਕਿ ਭਾਈ ਗਜਿੰਦਰ ਸਿੰਘ ਜੀ 29 ਸਤੰਬਰ 1981 ਵਿੱਚ ਦਲ ਖਾਲਸਾ ਦੇ ਮੈਂਬਰਾਂ ਨਾਲ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਗ੍ਰਫਤਾਰੀ ਦੇ ਰੋਸ ਵਿੱਚ ਏਅਰ ਇੰਡੀਆ ਦਾ ਜਹਾਜ਼ ਅਗਵਾਹ ਕਰਕੇ ਲਾਹੌਰ ਲੈ ਗਏ ਸਨ ਜਿੱਥੋਂ ਉਹਨਾਂ ਅਤੇ ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ 13 ਸਾਲ ਚਾਰ ਮਹੀਨੇ ਦੀ ਕੈਦ ਤੋਂ ਬਾਅਦ ਭਾਈ ਗਜਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਹੀ ਰਹਿਣ ਦਾ ਮਨ ਬਣਾ ਲਿਆ ਸੀ । 2018 ਵਿੱਚ ਉਹਨਾਂ ਦੀ ਪਤਨੀ ਮਨਜੀਤ ਕੌਰ ਜੀ ਇਲਾਜ ਅਧੀਨ ਜਰਮਨ ਦੇ ਇੱਕ ਹਸਪਤਾਲ ਵਿੱਚ ਅਕਾਲ ਚਲਾਣਾ ਕਰ ਗਏ ਸੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ