ਗੁਰੂ ਨਾਨਕ ਦੇਵ ਡੀਏਵੀ ਪਬਲਿਕ ਸਕੂਲ ਭਿੱਖੀਵਿੰਡ ਦਾ ਐਨਸੀਸੀ ਕਮਾਡਿੰਗ ਅਫਸਰ ਕਰਨਲ ਸ੍ਰੀ ਬੀਰੇਂਦਰ ਕੁਮਾਰ ਨੇ ਦੌਰਾ ਕੀਤਾ
ਖਾਲੜਾ 5 ਜੁਲਾਈ ( ਗੁਰਪ੍ਰੀਤ ਸਿੰਘ ਸੈਡੀ) ਕਰਨਲ ਸ਼੍ਰੀ ਬੀਰੇਂਦਰ ਕੁਮਾਰ ਜੀ, ਕਮਾਂਡਿੰਗ ਅਫਸਰ 11 ਪੰਜਾਬ ਬਟਾਲੀਅਨ ਐਨ ਸੀ ਸੀ ਅੰਮ੍ਰਿਤਸਰ ਨੇ ਗੁਰੂ ਨਾਨਕ ਦੇਵ ਡੀਏਵੀ ਪਬਲਿਕ ਸਕੂਲ, ਭਿੱਖੀਵਿੰਡ ਦਾ ਦੌਰਾ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪਰਮਜੀਤ ਕੁਮਾਰ ਜੀ ਅਤੇ ਸੀਨੀਅਰ ਅਧਿਆਪਕ ਸ਼੍ਰੀ ਰਾਕੇਸ਼ ਕੁਮਾਰ ਜੀ ਅਤੇ ਐਨ ਸੀ ਸੀ ਕੈਡਿਟਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਦਾ ਸੈਮੀਨਾਰ ਹਾਲ ਵਿੱਚ ਦਾਖਲ ਹੁੰਦੇ ਹੀ ਸਕੂਲ ਦੇ ਅਧਿਆਪਕਾਂ ਅਤੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਤਾੜੀਆਂ ਦੀ ਗੜਗੜਾਹਟ ਨਾਲ ਅਧਿਕਾਰੀਆਂ ਦਾ ਸਵਾਗਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਮਾਂਡਿੰਗ ਅਫਸਰ ਕਰਨਲ ਸ਼੍ਰੀ ਬੀਰੇਂਦਰ ਕੁਮਾਰ ਜੀ ਨੇ ਜ਼ੋਰ ਦੇ ਕੇ ਕਿਹਾ ਕਿ ਤਾੜੀਆਂ ਉਨ੍ਹਾਂ ਲਈ ਨਿੱਜੀ ਤੌਰ ‘ਤੇ ਨਹੀਂ ਬਲਕਿ ਉਸ ਵਰਦੀ ਲਈ ਹੈ ਜਿਸਦੀ ਮੈਂ ਪ੍ਰਤੀਨਿਧਤਾ ਕਰਦਾ ਹਾਂ। ਉਨ੍ਹਾਂ ਦੱਸਿਆ ਕਿ ਵਰਦੀ ਅਨੁਸ਼ਾਸਨ, ਸਮਰਪਣ, ਇਮਾਨਦਾਰੀ, ਨਿਸ਼ਠਾ, ਸੇਵਾ, ਹਿੰਮਤ, ਜਨੂੰਨ ਅਤੇ ਤਿਆਗ ਦੇ ਉੱਚੇ ਆਦਰਸ਼ਾਂ ਦਾ ਪ੍ਰਤੀਕ ਹੈ, ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਨੂੰ ਐਨ.ਸੀ.ਸੀ. ਨੂੰ ਇੱਕ ਸ਼ਾਨਦਾਰ ਕੈਰੀਅਰ ਦਾ ਮਾਰਗ ਮੰਨਣ ਦੀ ਅਪੀਲ ਕੀਤੀ ਅਤੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਇਸ ਨੂੰ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਪਰਮਜੀਤ ਕੁਮਾਰ ਨੇ ਕਮਾਂਡਿੰਗ ਅਫਸਰ ਕਰਨਲ ਸ੍ਰੀ ਬੀਰੇਂਦਰ ਕੁਮਾਰ ਨੂੰ ਸਨੇਹੀ ਯਾਦਗਾਰੀ ਚਿੰਨ ਭੇਂਟ ਕਰਦੇ ਹੋਏ ਬੱਚਿਆਂ ਨੂੰ ਸੱਚੇ ਦੇਸ਼ ਭਗਤ ਬਣਨ, ਕੁਰਬਾਨੀ, ਲਗਨ, ਅਹਿੰਸਾ, ਪਿਆਰ, ਮਿਹਨਤ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਤਹਿ ਦਿਲੋਂ ਧੰਨਵਾਦ ਕੀਤਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।