ਲਾਇਪਸ਼ਿਗ 7 ਜੁਲਾਈ ਸੱਚ,ਹੁਕਮ, ਸੇਵਾ, ਨਿਮਰਤਾ, ਧੀਰਜ (ਸੱਬਰ) ਇਹ ਹਨ ਪੰਜ ਪਿਆਲੇ ਜੋ ਪਹਿਲੇ ਪੰਜ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਪੀਰੀ ਰੂਪ ਵਿੱਚ ਦਿੜ੍ਰ ਕਰਵਾਏ। ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਨੇ ਦਰਬਾਰ ਸਾਹਿਬ ਦੇ ਸਾਹਮਣੇ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਅਤੇ ਦੋ ਤਲਵਾਰਾਂ ਪਹਿਨ ਕੇ ਇਸ ਪੀਰੀ ਨਾਲ ਮੀਰੀ ਨੂੰ ਜੋੜਿਆ ਹੈ। ਇਨ੍ਹਾ ਵਿਚਾਰਾਂ ਦੀ ਸਾਂਝ ਭਾਈ ਰਵਿੰਦਰ ਸਿੰਘ ਆਲਮਗੀਰ ਨੇ ਅੱਜ ਸਾਧ ਸੰਗਤ ਨਾਲ ਗੁਰਦੁਆਰਾ ਗਰਮਤਿ ਪ੍ਰਚਾਰ ਲਾਇਪਸ਼ਿਗ ( ਜਰਮਨੀ) ਵਿਖੇ ਨਾਨਕਸ਼ਾਹੀ ਕੈਲੰਡਰ ਮੂਲ ਲਾਗੂ 2003 ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਅਤੇ ਛੇਵੇਂ ਪਾਤਸ਼ਾਹ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਏ ਗੁਰਮਤਿ ਸਮਾਗਮ ਵਿੱਚ ਪਾਈ । ਗੁਰਦੁਆਰਾ ਸਾਹਿਬ ਲਾਇਪਸ਼ਿਗ ਵਿੱਚ ਹਫ਼ਤਾਵਾਰੀ ਗੁਰਮਤਿ ਸਮਾਗਮ ਦੀ ਆਰੰਭਤਾ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਕੀਰਤਨ ਭਾਈ ਭੁਪਿੰਦਰ ਸਿੰਘ ਨੇ ਕੀਤਾ ਅਤੇ
ਭਾਈ ਰਵਿੰਦਰ ਸਿੰਘ ਆਲਮਗੀਰ ਨੇ ਕਥਾ ਕਰਦੇ ਹੋਏ ਉਪਰੋਕਤ ਵਿਚਾਰਾਂ ਦੀ ਸਾਂਝ ਪਾਈ ਅਤੇ ਸਮੂਹ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਮੂਲ ਅਪਨਾਉਣ ਦੀ ਅਪੀਲ ਕੀਤੀ। ਸਮੂਹ ਸਾਧ ਸੰਗਤ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਨਾਨਕਸ਼ਾਹੀ ਕੈਲੰਡਰ ਮੂਲ ਅਨੁਸਾਰ ਹੋਏ ਇਸ ਸਮਾਗਮ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ । ਗੁਰੂ ਕਾ ਲੰਗਰ ਅਤੁੱਟ ਵਰਤਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।