ਖੇਮਕਰਨ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ 474 ਗ੍ਰਾਮ ਹੈਰੋਇਨ ਅਤੇ ਇੱਕ (DJI Mavic 3 Classic) ਡਰੋਨ ਬਰਾਮਦ
ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਖੇਮਕਰਨ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ 474 ਗ੍ਰਾਮ ਹੈਰੋਇਨ ਅਤੇ ਇੱਕ (DJI Mavic 3 Classic) ਡਰੋਨ ਬਰਾਮਦ ਕਰਕੇ ਮੁੱਕਦਮਾ ਨੰਬਰ 81 ਮਿਤੀ 10.07.2024 ਧਾਰਾ 10,11,12,13 ਏਅਰਕ੍ਰਾਫਟ ਐਕਟ ਅਤੇ 21-ਸੀ ਐਨਡੀਪੀਐਸ ਐਕਟ ਥਾਣਾ ਖੇਮਕਰਨ ਦਰਜ਼ ਰਜਿਸਟਰ ਕੀਤਾ ਗਿਆ ਹੈ।ਤਰਨ ਤਾਰਨ ਪੁਲਿਸ ਡਰੋਨ ਗਤੀਵਿਧੀਆਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਲੱਭਣ ਲਈ ਖੁਫੀਆ ਅਤੇ ਵਿਗਿਆਨਕ ਜਾਂਚ ਕਰ ਰਹੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।