ਤਰਨਤਾਰਨ 15 / ਜੁਲਾਈ ( ਦਲਬੀਰ ਉਧੋਕੇ) ਗੁਰੂ ਨਾਨਕ ਦੇਵ ਸਿੱਖ ਸੇਵਾ ਸੰਸਥਾ ਦੇ ਮੁੱਖੀ ਭਾਈ ਸਾਹਿਬ ਸਿੰਘ ਵੱਲੋਂ ਇਤਿਹਾਸਿਕ ਪਿੰਡ ਮਾੜੀ ਕੰਬੋਕੇ ਅਤੇ ਮਾੜੀ ਉਧੋਕੇ ਵਿਖੇ ਚੱਲ ਰਹੇ ਸਿਲਾਈ ਸੈਂਟਰ ਅਤੇ ਟਿਊਸ਼ਨ ਸੈਂਟਰ ਤੋਂ ਮਾੜੀ ਉਧੋਕੇ
ਦੇ ਗੁਰਦੁਆਰਾ ਸਿੰਘ ਸਭਾ ਵਿੱਚ ਵਿਖੇ ਪਹੁੰਚਕੇ ਪਿੰਡ ਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਚੱਲ ਰਹੇ ਸੈਟਰ ਲਈ ਤਿੰਨ ਸਿਲਾਈ ਮਸੀਨਾਂ ਅਤੇ ਟਿਊਸ਼ਨ ਸੈਟਰ ਲਈ ਬਲੈਕ ਬੋਰਡ ਵੀ ਭੇਟ ਕੀਤੇ ਗਏ ਇਸ ਮੌਕੇ ਸੰਸਥਾ ਦੇ ਮੁਖੀ ਭਾਈ ਸਾਹਿਬ ਸਿੰਘ ਨੇ ਜਿੱਥੇ ਪਿੰਡ ਵਾਸੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਾਇਆ ਗਿਆ ਉਥੇ ਹੀ ਉਹਨਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਬੱਚੀਆ ਨੂੰ ਸਿਲਾਈ ਸੈਂਟਰ ਅਤੇ ਟਿਊਸ਼ਨ ਸੈਂਟਰ ਵਿੱਚ ਵੱਧ ਤੋਂ ਵੱਧ ਭੇਜਿਆ ਕਰਨ।।
ਇਸ ਮੌਕੇ ਆਤਮਾ ਸਿੰਘ ਬਲਕਾਰ ਸਿੰਘ ਕੁਲਜੀਤ ਸਿੰਘ, ਪ੍ਧਾਨ ਸੁਖਦੇਵ ਸਿੰਘ, ਜਸਵੰਤ ਸਿੰਘ, ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।