ਲੁਧਿਆਣਾ 19 ਜੁਲਾਈ (ਖਿੜਿਆ ਪੰਜਾਬ) ਅੱਜ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਿੱਚ ਵਿਦਿਆਰਥੀਆਂ ਦੇ ਨਵੇਂ ਬੈਚ ਦੀ ਅਰੰਭਤਾ ਦੀ ਅਰਦਾਸ ਹੋਈ ਜਿਸ ਵਿੱਚ ਬੱਚਿਆਂ ਨੇ ਗੁਰਬਾਣੀ ਕੀਰਤਨ ਕੀਤਾ, ਉਪਰੰਤ ਕਾਲਜ ਦੇ ਪਿ੍ੰਸੀਪਲ ਗੁਰਬਚਨ ਸਿੰਘ ਪੰਨਵਾਂ, ਵਾਈਸ ਪ੍ਰਿੰਸੀਪਲ ਸੁਖਵਿੰਦਰ ਸਿੰਘ ਦਦੇਹਰ, ਡਾਇਰੈਕਟਰ ਪ੍ਭਸਰਨ ਸਿੰਘ, ਪੋ੍ਫੈਸਰ ਸਰਬਜੋਤ ਕੌਰ ਅਤੇ ਸਰਦਾਰ ਤ੍ਰਿਲੋਚਨ ਸਿੰਘ ਸਾਬਰ , ਭਾਈ ਨਛੱਤਰ ਸਿੰਘ ਭਾਂਬੜੀ ਨੇ ਬੱਚਿਆਂ ਦੀ ਚੜ੍ਹਦੀ ਕਲਾ ਅਤੇ ਵਿਦਿਆ ਵਿੱਚ ਨਿਪੁੰਨ ਰਹਿਣ ਵਾਸਤੇ ਵਿਚਾਰਾਂ ਸਾਂਝੀਆ ਕੀਤੀਆਂ ਇਸਦੇ ਨਾਲ ਹੀ 'ਮੰਗਤ ਸਿੰਘ ਰਾਹੀ' ਵਲੋਂ ਲਿਖੀ ਪੁਸਤਕ 'ਗੁਰਬਾਣੀ ਵਿੱਚ ਆਏ ਪਸ਼ੂ, ਪੰਛੀ ਅਤੇ ਬਨਸਪਤੀ ਦੇ ਬਿੰਬ' ਰਿਲੀਅਸ ਕੀਤੀ ਗਈ, ਜੋ ਕਿ ਬਹੁਤ ਹੀ ਨਿਵੇਕਲੀ ਹੈ। ਕਾਲਜ ਦੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ ਘੋਰਾ ਵੱਲੋਂ ਅਕਾਲ ਪੁਰਖ ਵਾਹਿਗੁਰੂ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਕਾਲਜ ਦੇ ਇਸ ਨਵੇਂ ਵਿਦਿਆਰਥੀਆਂ ਦੇ ਬੈਚ ਦੀ ਆਰੰਭਤਾ ਵਾਸਤੇ ਅਰਦਾਸ ਬੇਨਤੀ ਕੀਤੀ ਗਈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।