Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਅੰਗਦ ਦੇਵ ਜੀ ਸਾਲਜ਼ਬੁਰਗ ਆਸਟਰੀਆ ਵਿਖੇ 15 ਜੁਲਾਈ ਤੋਂ ਚਲ ਰਹੇ ਬੱਚਿਆਂ ਦੇ ਗੁਰਮਤਿ ਕੈਂਪ ਵਿਚ 26 ਜੁਲਾਈ ਨੂੰ ਬੱਚਿਆਂ ਅਤੇ ਵੱਡਿਆਂ ਦੀ ਧਾਰਮਿਕ ਪ੍ਰੀਖਿਆਂ ਲਈ ਗਈ ।

ਗੁਰਦੁਆਰਾ ਗੁਰੂ ਅੰਗਦ ਦੇਵ ਜੀ ਸਾਲਜ਼ਬੁਰਗ ਆਸਟਰੀਆ ਵਿਖੇ 15 ਜੁਲਾਈ ਤੋਂ ਚਲ ਰਹੇ ਬੱਚਿਆਂ ਦੇ ਗੁਰਮਤਿ ਕੈਂਪ ਵਿਚ 26 ਜੁਲਾਈ ਨੂੰ ਬੱਚਿਆਂ ਅਤੇ ਵੱਡਿਆਂ ਦੀ ਧਾਰਮਿਕ ਪ੍ਰੀਖਿਆਂ ਲਈ ਗਈ ।

SHARE ARTICLE

254 Views

ਆਖਨ 26 ਜੁਲਾਈ (ਖਿੜਿਆ ਪੰਜਾਬ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆਂ ਦੇਣ ਲਈ ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਸਾਲਜ਼ਬਰਗ ਅਸਟਰੀਆ ਦੀ ਗੁਰਦੁਆਰਾ ਪ੍ਰਬੰਧਕ ਕਮੇਂਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 15 ਜੁਲਾਈ ਤੋਂ ਚਲਦੇ ਬੱੱਚਿਆਂ ਦੇ ਗੁਰਮਤਿ ਕੈਂਪ ਵਿਚ 26 ਜੁਲਾਈ ਨੂੰ ਬੱਚਿਆਂ ਅਤੇ ਵੱਡਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ।ਕੈਂਪ ਵਿੱਚ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਮਤਿ ਦੀਆ ਕਲਾਸਾ ਲਗਾਈਆ ਗਈਆ।ਬੱਚਿਆਂ ਨੂੰ ਕੀਰਤਨ ਅਤੇ ਤੱਬਲਾ ਸਿੱਖਾਉਣ ਦੀ ਸੇਵਾ ਗ੍ਰੰਥੀ ਭਾਈ ਰਜਿੰਦਰ ਸਿੰਘ ਨੇ ਨਿਭਾਈ।ਭਾਈ ਜਗਦੀਸ਼ ਸਿੰਘ ਸਿੱਖ ਸੰਦੇਸਾ ਜਰਮਨੀ ਵਾਲਿਆ ਨੇ ਗੁਰਮਤਿ ਦੀਆ ਤੇ ਗੁਰਬਾਣੀ ਦੀਆ ਕਲਾਸਾਂ ਲਗਾਉਣ ਦੀਆ ਸੇਵਾਵਾਂ ਨਿਭਈਆ।ਛੋਟੇ ਬੱੱਚਿਆਂ ਨੂੰ ਪੰਜਾਬੀ ਦੀ ਆਧੁਨਿਕ ਤਰੀਕੇ ਨਾਲ ਖੇਡਾਂ ਨਾਲ ਸਿੱਖਲਾਈ ਦਿੱਤੀ ਗਈ।ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱੱਚਿਆਂ ਅਤੇ ਵੱਡਿਆਂ ਨੂੰ 28 ਤਰੀਖ ਨੂੰ ਸਨਮਾਨਿਤ ਕੀਤਾ ਜਾਵੇਗਾ।ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਅੰਗਦ ਸਾਹਿਬ ਜੀ ਸਾਲਜ਼ਬੁਰਗ ਅਸਟਰੀਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ