ਗੋਇੰਦਵਾਲ ਸਾਹਿਬ 17 ਅਗਸਤ (ਖਿੜਿਆ ਪੰਜਾਬ) ਸ੍ਰੀ ਗੁਰੂ ਅਮਰ ਦਾਸ ਜੀ ਦੇ 450 ਸਾਲਾ ਜੋਤੀ ਜੋਤ ਸਮਾਉਣ ਦੇ ਪੁਰਬ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਢੋਟੀਆਂ ਜਿਲ੍ਹਾ ਤਰਨ ਤਾਰਨ ਵਿਖੇ ਗੁਰਦੁਆਰਾ ਬਾਬਾ ਰਾਜਾ ਰਾਮ ਜੀ ਬਾਬਾ ਬੀਰ ਸਿੰਘ ਜੀ ਸ਼ਹੀਦ ਦੇ ਅਸਥਾਨ ਤੇ ਤਿੰਨ ਮਹੀਨੇ ਦਾ ਗੁਰਮਤਿ ਕੈੰਪ ਲਗਾਇਆ ਗਿਆ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਦੱਸਿਆ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਰਦਾਰ ਬਲਵਿੰਦਰ ਸਿੰਘ ਕਾਹਲਵਾ ਦੇ ਦਿਸ਼ਾ ਨਿਰਦੇਸ਼ ਅਧੀਨ ਅਜਿਹੇ ਕੈੰਪ ਜ਼ਿਲ੍ਹੇ ਦੇ ਅਨੇਕਾਂ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ। ਜਿਸ ਵਿੱਚ ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ ਤੇ ਕੀਰਤਨ ਦੀਆਂ ਕਲਾਸਾਂ ਲਗਾ ਕੇ ਸਿੱਖ ਧਰਮ ਨਾਲ ਜੋੜ੍ਹਿਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਧਰਮ ਪ੍ਰਚਾਰ ਕਮੇਟੀ ਅਧੀਨ ਜੋ ਗੁਰਮਤਿ ਵਿਦਿਆਲੇ ਤੇ ਮਿਸਨਰੀ ਕਾਲਜ ਚੱਲ ਰਹੇ ਹਨ ਇਹਨਾਂ ਕਾਲਜਾਂ ਵਿੱਚ ਤਿੰਨ ਸਾਲ ਦਾ ਕੋਰਸ ਕਰਵਾਇਆ ਜਾਂਦਾ ਹੈ। ਅਤੇ ਜੋ ਇਹਨਾਂ ਵਿਦਿਆਰਥੀਆ ਦਾ ਤਿੰਨ ਮਹੀਨੇ ਫੀਲਡ ਵਰਕ ਲੱਗਦਾ ਹੈ ਉਸ ਲੜੀ ਤਹਿਤ ਇਹਨਾਂ ਵਿਦਿਆਰਥੀਆ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਅਜਿਹੇ ਕੈੰਪ ਲਗਾਏ ਜਾ ਰਹੇ ਹਨ ਜਿਸ ਵਿੱਚ ਪੰਜਾਬ ਪ੍ਰਚਾਰ ਦੇ ਇੰਚਾਰਜ ਭਾਈ ਕਰਤਾਰ ਸਿੰਘ ਚੋਹਲਾ ਸਾਹਿਬ ਤੇ ਸ਼ਹੀਦ ਸਿੱਖ ਮਿਸਨਰੀ ਕਾਲਜ ਦੀ ਪ੍ਰਿੰਸੀਪਲ ਮਨਜੀਤ ਕੌਰ ਤੇ ਜਿਲ੍ਹਾ ਤਰਨ ਤਾਰਨ ਦੇ ਨਿਗਰਾਨ ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ ਦਾ ਵਿਸ਼ੇਸ ਯੋਗਦਾਨ ਰਿਹਾ ਹੈ। ਅੱਜ ਪਿੰਡ ਢੋਟੀਆਂ ਵਿਖੇ ਗੁਰਮਤਿ ਕੈੰਪ ਦੀ ਸਮਾਪਤੀ ਮੌਕੇ ਪਿੰਡ ਦੇ ਸਾਬਕਾ ਸਰਪੰਚ ਚੇਅਰਮੈਨ ਪਰਮਜੀਤ ਸਿੰਘ ਢੋਟੀਆਂ ਕਾਰ ਸੇਵਾ ਤਰਨ ਤਾਰਨ ਵੱਲੋਂ ਬਾਬਾ ਤੇਜਿੰਦਰਪਾਲ ਸਿੰਘ ਭਾਈ ਕੁਲਵਿੰਦਰ ਸਿੰਘ ਬਲਵਿੰਦਰ ਸਿੰਘ ਵੱਲੋਂ ਇਸ ਕੈੰਪ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਆਏ ਵਲੰਟੀਅਰਾ ਤੇ ਪ੍ਰਚਾਰਕਾਂ ਦਾ ਸਨਮਾਨ ਤੇ ਪਿੰਡ ਢੋਟੀਆਂ ਵਿੱਚ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾ ਰਹੇ ਗ੍ਰੰਥੀ ਸਿੰਘਾਂ ਭਾਈ ਦਿਲਬਾਗ ਸਿੰਘ ਪਤੀ ਕੁਤਬਾ ਭਾਈ ਹਰਜਿੰਦਰ ਸਿੰਘ ਤੇ ਪ੍ਰੋ : ਹਰਜਿੰਦਰ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਤੇ ਇਸ ਉਪਰਾਲੇ ਦੀ ਸਾਲਾਂਘਾ ਕੀਤੀ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।