Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ !

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ !

SHARE ARTICLE

376 Views

ਫਰੈਕਫੋਰਟ 1 ਸਤੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਭਾਦੋਂ (1 ਸਤੰਬਰ ) 1604 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ ਸਜੇ ਹੋਏ ਦੀਵਾਨ ਵਿੱਚ ਗੁਰਦੁਆਰਾ ਸਾਹਿਬ ਦੇ ਬੱਚਿਆਂ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਕੀਤੇ ਗਏ ਤੇ ਭਾਈ ਅਮਿ੍ਰਤਪਾਲ ਸਿੰਘ ਲੁਧਿਆਣੇ ਵਾਲਿਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਪੋਥੀ ਪਰਮੇਸਰ ਕਾ ਥਾਨੁ ਦੀ ਸੰਪੂਰਨਤਾ ਤੇ ਬਹੁਤ ਹੀ ਵਿੱਦਵਤਾ ਪੂਰਨ ਵਿਆਖਿਆ ਸਰਵਣ ਕਰਾਈ ਤੇ ਸੰਗਤਾਂ ਨੂੰ ਅਪੀਲ ਵੀ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਹੋ ਕੇ ਮਨਾਉਣ ਦੀ ਲੋੜ ਹੈ ਇਸ ਦਿਨ ਸਾਨੂੰ ਹੋਰ ਜ਼ਰੂਰੀ ਕਾਰਜਾਂ ਨੂੰ ਪਿੱਛੇ ਰੱਖਣਾ ਚਾਹੀਦਾ ਹੈ ਸੰਗਤਾਂ ਨੇ ਵੀਚਾਰ ਬਹੁਤ ਹੀ ਧਿਆਨ ਨਾਲ ਸਰਵਣ ਕੀਤਾ ਸਟੇਜ ਦੀ ਸੇਵਾ ਪ੍ਰਬੰਧਕ ਕਮੇਟੀ ਦੇ ਸੇਵਦਾਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਰਦਿਆਂ ਹੋਇਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਲੋੜ ਹੈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਲਾਹੀ ਗੁਰਬਾਣੀ ਦੇ ਉਪਦੇਸ਼ਾਂ ਨੂੰ ਪੜ੍ਹਨ ਸੁਣਨ ਵੀਚਾਰਨ ਤੇ ਉਹਨਾਂ ਨੂੰ ਕਮਾਉਣ ਦੀ ਸਤਿਗੁਰ ਸਾਡੇ ਤੇ ਕਿਰਪਾ ਕਰਨ ਤੇ ਮੁੱਖ ਸੇਵਾਦਾਰ ਭਾਈ ਅਨੂਪ ਸਿੰਘ ਨੇ ਵਧਾਈ ਦਿੰਦਿਆਂ ਭਾਈ ਅਮਿ੍ਰਤਪਾਲ ਸਿੰਘ ਜੀ ਤੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਖੀਰ ਵਿੱਚ ਭਾਈ ਅਮਿ੍ਰਤਪਾਲ ਸਿੰਘ ਜੀ ਦਾ ਸਿਰੋਪਾਉ ਸਾਹਿਬ ਨਾਲ ਸਨਮਾਨ ਕੀਤਾ ਗਿਆ ।ਭਾਈ ਗੁਰਮੀਤ ਸਿੰਘ ਤੇ ਕੁਲਦੀਪ ਸਿੰਘ ਨੇ ਕਿਤਾਬਾਂ ਦਾ ਸਟਾਲ ਲਗਾਇਆ ਗਿਆ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ