Home » ਸੰਸਾਰ » ਜਰਮਨੀ » ਜਰਮਨੀ ਦੇ ਸ਼ਹਿਰ ਹਾਈਬਰਗ ਤੋਂ ਐਸਪੀਡੀ ਪਾਰਟੀ ਨੇ ਜਸਵਿੰਦਰਪਾਲ ਸਿੰਘ ਰਾਠ ਨੂੰ ਸੌਂਪੀਆਂ ਸੇਵਾਵਾਂ।

ਜਰਮਨੀ ਦੇ ਸ਼ਹਿਰ ਹਾਈਬਰਗ ਤੋਂ ਐਸਪੀਡੀ ਪਾਰਟੀ ਨੇ ਜਸਵਿੰਦਰਪਾਲ ਸਿੰਘ ਰਾਠ ਨੂੰ ਸੌਂਪੀਆਂ ਸੇਵਾਵਾਂ।

SHARE ARTICLE

258 Views

ਜਰਮਨੀ 20 ਸਤੰਬਰ (ਖਿੜਿਆ ਪੰਜਾਬ) ਜਰਮਨੀ ਦੇ ਸ਼ਹਿਰ ਹਾਇਬਰਗ ਤੋਂ ਪਿਛਲੇ ਕਾਫੀ ਸਮੇਂ ਤੋਂ ਜਰਮਨੀ ਦੀ ਸਿਆਸੀ ਪਾਰਟੀ ਨਾਲ ਵਿਚਰ ਰਹੇ ਪੰਜਾਬ ਦੇ ਜੰਮਪਲ ਜਸਵਿੰਦਰਪਾਲ ਸਿੰਘ ਰਾਠ ਜੋ ਕਿ ਆਪਣੇ ਸ਼ਹਿਰ ਦੇ ਕੌਂਸਲਰ ਰਹਿ ਚੁਕੇ ਹਨ ਨੂੰ ਇਕ ਵਾਰ ਫਿਰ ਉਹਨਾਂ ਦੀਆਂ ਨਿਭਾਹੀਆਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਕਾਰਗੁਜਾਰੀ ਨੂੰ ਦੇਖਦਿਆਂ ਐਸ.ਪੀ.ਡੀ. ਨੇ ਰਾਠ ਨੂੰ ਇਕ ਵਾਰ ਫਿਰ ਪੰਜ ਸਾਲ ਲਈ ਉਹਨਾਂ ਦੇ ਸ਼ਹਿਰ ਦੀ ਅਗਵਾਈ ਕਰਨ ਦੀ ਡਿਊਟੀ ਲਗਾਈ ਗਈ ਹੈ, ਕੌਂਸਲਰ ਰਾਠ ਦੇ ਵਲੋਂ ਹੋਰਾਂ ਕਾਰਜਾਂ ਦੇ ਨਾਲ ਨਾਲ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਵੀ ਪੂਰੀ ਆਵਾਜ ਉਠਾਈ ਜਾਂਦੀ ਹੈ, ਉਹਨਾਂ ਨੂੰ ਦੁਬਾਰਾ ਸੇਵਾਵਾਂ ਮਿਲਨ ਕਰਕੇ ਪੰਜਾਬੀ ਭਾਈਚਾਰੇ ਵਲੋਂ ਉਹਨਾਂ ਨੂੰ ਵਧਾਈਆਂ ਦਿਤੀਆਂ ਜਾ ਰਹੀਆਂ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ