Home » ਮਾਝਾ » ਦਸਤੂਰ ਇ ਦਸਤਾਰ ਲਹਿਰ ਵੱਲੋਂ ਪਿੰਡ ਸੁਗਾ ਵਿਖੇ 29 ਸਤੰਬਰ ਨੂੰ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ

ਦਸਤੂਰ ਇ ਦਸਤਾਰ ਲਹਿਰ ਵੱਲੋਂ ਪਿੰਡ ਸੁਗਾ ਵਿਖੇ 29 ਸਤੰਬਰ ਨੂੰ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ

SHARE ARTICLE

230 Views

ਭਿਖੀਵਿੰਡ 26 ਸਤੰਬਰ (ਖਿੜਿਆ ਪੰਜਾਬ)ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਬਾਬਾ ਬੁੱਢਾ ਜੀ ਦੀ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਸੁੱਗਾ ਵਿਖੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਬਹਾਲ ਸਿੰਘ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 29-09-2024 ਦਿਨ ਐਤਵਾਰ , ਸ਼ਾਮ 4 ਵਜੇ ਤੋਂ ਲੈ ਕੇ 6 ਵਜੇ ਤੱਕ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਨੇ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਲਹਿਰ ਨੂੰ ਵੱਡਿਆਂ ਕਰਨ ਦੇ ਲਈ ਪਿੰਡ ਪੱਧਰ ਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ ਅਤੇ ਇਸ ਦੇ ਨਾਲ ਨਾਲ ਹੀ ਗੁਰਸਿੱਖ ਮਿਲਾਪ ਪ੍ਰੋਗਰਾਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਜਿਹੜੇ ਵੀਰ ਚਾਹੁੰਦੇ ਹਨ ਕਿ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਹੋਵੇ, ਪਿੰਡਾਂ ਵਿੱਚ ਬੱਚਿਆਂ ਦੇ ਕੈਂਪ ਲੱਗਣ, ਗੁਰਮਤਿ ਦੀਆਂ ਕਲਾਸਾਂ ਲਗਾਈਆਂ ਜਾਣ, ਇਸ ਸਭ ਕਾਸੇ ਲਈ ਇਕ ਵੱਡੀ ਟੀਮ ਦੀ ਲੋੜ ਹੈ ਸੋ ਪਿੰਡ ਪੱਧਰ ਤੇ ਗੁਰਸਿੱਖ ਮਿਲਾਪ ਪ੍ਰੋਗਰਾਮ ਦੇ ਤਹਿਤ ਗੁਰਸਿੱਖ ਨੌਜਵਾਨਾਂ ਨੂੰ ਲਹਿਰ ਵਿੱਚ ਸ਼ਾਮਲ ਕੀਤਾ ਜਾਵੇਗਾ। ਉਹਨਾਂ ਨੇ ਇਲਾਕੇ ਦੇ ਵੱਧ ਤੋਂ ਵੱਧ ਗੁਰਸਿੱਖ ਨੌਜਵਾਨ ਵੀਰਾਂ ਨੂੰ ਜਿੱਥੇ ਪਹੁੰਚਣ ਦਾ ਸੱਦਾ ਦਿੱਤਾ ਉਥੇ ਨਾਲ ਹੀ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਦਸਤਾਰ ਦੁਮਾਲਾ ਸ਼ੀਸ਼ਾ ਬਾਜ ਪਿੰਨ ਲੈ ਕੇ ਜਰੂਰ ਇਹਨਾਂ ਮੁਕਾਬਲਿਆਂ ਵਿੱਚ ਪਹੁੰਚਣ। ਇਸ ਮੌਕੇ ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਭਾਈ ਗੁਰਜੰਟ ਸਿੰਘ ਜੋਨਲ ਇੰਚਾਰਜ ਭਿਖੀਵਿੰਡ, ਖਜਾਨਚੀ ਮਨਦੀਪ ਸਿੰਘ ਘੋਲੀਆ ਕਲਾਂ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਰਜੀਤ ਸਿੰਘ ਲਹਿਰੀ ਆਕਾਸ਼ਦੀਪ ਸਿੰਘ ਜਗਦੀਸ਼ ਸਿੰਘ ਸਾਜਨਪ੍ਰੀਤ ਸਿੰਘ ਸੁਖਵਿੰਦਰ ਸਿੰਘ ਖਾਲੜਾ ਗੁਰਮੀਤ ਸਿੰਘ ਮਾਲੂਵਾਲ ਦਿਲਬਾਗ ਸਿੰਘ ਡੱਲ, ਪ੍ਰਚਾਰਕ ਮਨਜਿੰਦਰ ਸਿੰਘ ਸੁਗਾ, ਹਰਜੀਤ ਸਿੰਘ ਲਹਿਰੀ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ